ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਖੇ ਡੀ ਸੀ ਨੇ ਕੀਤਾ ਪੰਜਾਬ ਨੈਸ਼ਨਲ ਬੈਂਕ ਦੇ ਨਵੇਂ ਏ ਟੀ ਐਮ ਦਾ ਉਦਘਾਟਨ

atmਹੁਸ਼ਿਆਰਪੁਰ, 8 ਅਕਤੂਬਰ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫਤਰ ਦੀ ਬਿਲਡਿੰਗ ਕੰਪਲੈਕਸ ਵਿਖੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਸਥਾਪਿਤ ਕੀਤੇ ਗਏ ਏ.ਟੀ.ਐਮ. ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਕੀਤਾ ਗਿਆ। ਇਸ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਏ ਟੀ ਐਮ ਦੀ ਸਥਾਪਨਾ ਜ਼ਿਲ੍ਹਾ ਰੈਡ ਕਰਾਸ ਵਿਖੇ ਕਿੱਤਾਕਾਰੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ, ਜ਼ਿਲ੍ਹਾ ਰੈਡ ਕਰਾਸ ਅਤੇ ਇਸ ਦੀਆਂ ਸਬੰਧਤ ਬਰਾਂਚਾਂ ਦੇ ਸਟਾਫ਼ ਅਤੇ ਇਸ ਇਲਾਕੇ ਅਧੀਨ ਆਉਂਦ ਸਰਕਾਰੀ / ਗੈਰ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਅਤੇ ਆਮ ਜਨਤਾ ਦੀ ਸੁਵਿਧਾ ਲਈ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਏ ਟੀ ਐਮ ਲਈ ਜ਼ਿਲ੍ਹਾ ਰੈਡ ਕਰਾਸ ਵੱਲੋਂ ਦਿੱਤੀ ਗਈ ਬਿਲਡਿੰਗ ਤੋਂ ਸੁਸਾਇਟੀ ਨੂੰ 8000/- ਪ੍ਰਤੀ ਮਹੀਨਾ ਕਿਰਾਇਆ ਪ੍ਰਾਪਤ ਹੋਵੇਗਾ ਜੋ ਜ਼ਿਲ੍ਹਾ ਰੈਡ ਕਰਾਸ ਵੱਲੋਂ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮੱਦਦ ਲਈ ਕੀਤੇ ਜਾਂਦੇ ਕੰਮਾਂ ਤੇ ਖਰਚ ਕੀਤਾ ਜਾਇਆ ਕਰੇਗਾ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮਾਂ ਸੇਵਾ ਸੰਮਤੀ ਟਰੱਸਟ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਚਲ ਰਹੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਅਤੇ ਅਨਾਥ ਆਸ਼ਰਮ ਦੇ ਬੱਚਿਆਂ ਲਈ ਰੋਜ਼ਾਨਾ ਦੁੱਧ ਦੀ ਸੇਵਾ ਮੁਹੱਈਆ ਕਰਨ ਦੀ ਵੀ ਸ਼ਲਾਘਾ ਕੀਤੀ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਰੇਸ਼ ਗੁਪਤਾ ਵੱਲੋਂ ਜਿਲ੍ਹਾ ਰੈਡ ਕਰਾਸ ਦੀਆਂ ਗਤੀਆਂ ਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈਡ ਕਰਾਸ ਵੱਲੋਂ ਲੜਕਿਆਂ ਦੇ ਬਦਲੇ ਲੜਕੀਆਂ ਦੀ ਘੱਟ ਰਹੀ ਗਿਣਤੀ ਦੇ ਅਨੁਪਾਤ ਨੂੰ ਪੂਰਾ ਕਰਨ ਲਈ ‘ਬੇਟੀ ਬਚਾਓ-ਬੇਟੀ ਪੜਾਓ’ ਅਭਿਆਨ ਚਲਾਉਣ ਅਤੇ ਐਨ ਅਵਾਰਡ ਟੂ ਪ੍ਰਮੋਟ ਗਰਲਜ਼ ਐਜੂਕੇਸ਼ਨ ਅਵਾਰਡ ਸਕੀਮ ਸਬੰਧੀ ਚਾਨਣਾ ਪਾਇਆ ਜਿਸ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੀ 10ਵੀਂ, 12ਵੀਂ (ਮੈਡੀਕਲ ਗਰੁੱਪ) ਅਤੇ 12ਵੀ. ਨਾਨ ਮੈਡੀਕਲ ਦੀ ਪ੍ਰੀਖਿਆ ਵਿੱਚੋਂ ਪਹਿਲਾ ਦਰਜਾ ਪ੍ਰਾਪਤ ਕਰਨ ਵਾਲੀਆਂ 3 ਲੜਕੀਆਂ ਨੂੰ 10,000 ਰੁਪਏ ਦੀ ਨਕਦ ਰਕਮ ਅਤੇ ਭਾਰਤ ਦੀ ਇੱਕ ਸਫ਼ਲ ਔਰਤ ਦੀ ਜੀਵਨੀ ਨਾਲ ਸਬੰਧਤ ਕਿਤਾਬ ਨਾਲ ਹਰ ਸਾਲ ਸਵੰਤਤਰਤਾ ਦਿਵਸ (15 ਅਗਸਤ) ਦੇ ਮੌਕੇ ‘ਤੇ ਸਨਮਾਨਿਤ ਕੀਤਾ ਜਾਇਆ ਕਰੇਗਾ। ਇਸ ਮੌਕੇ ‘ਤੇ ਪੰਜਾਬ ਨੈਸ਼ਨਲ ਬੈਂਕ ਦੇ ਡੀ ਜੀ ਐਮ ਸ੍ਰੀਕਾਂਤ ਸ਼ਰਮਾ ਨੇ ਜ਼ਿਲ੍ਹਾ ਰੈਡ ਕਰਾਸ ਵਿਖੇ ਸਥਾਪਿਤ ਏ ਟੀ ਐਮ ‘ਤੇ ਉਪਲਬੱਧ ਸੁਵਿਧਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਮਾਗਮ ਦੇ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਸ਼ਾਮਲ ਮਹਿਮਾਨਾ ਦਾ ਧੰਨਵਾਦ ਕੀਤਾ।

Advertisements

LEAVE A REPLY

Please enter your comment!
Please enter your name here