ਨਿਗਮ ਟੀਮ ਨੇ ਸਿਵਿਲ ਹਸਪਤਾਲ ਦੇ ਬਾਹਰ ਲੱਗੀਆ ਦੁਕਾਨਾਂ ਅਤੇ ਰੇਹੜੀਆਂ ਹਟਾਉਣ ਦੀ ਕੀਤੀ ਹਿਦਾਇਤ

Shri Dashmesh Academy Hoshiarpur
Shri Dashmesh Academy Hoshiarpur

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਤੇ ਨਗਰ ਨਿਗਮ ਦੀ ਤਹਿਬਜਾਰੀ ਟੀਮ ਵੱਲੋਂ ਸੁਪਰਡੰਟ ਸੁਆਮੀ ਸਿੰਘ ਦੀ ਅਗਵਾਈ ਹੇਠ ਜਿਸ ਵਿੱਚ ਸੁਪਰਡੰਟ ਗੁਰਮੇਲ ਸਿੰਘ, ਇੰਸਪੈਕਟਰ ਸੰਜੀਵ ਕੁਮਾਰ ਅਰੌੜਾ, ਕੁਲਵਿੰਦਰ ਕੁਮਾਰ, ਅਨਮੋਲ ਧੀਰ, ਸੰਨੀ, ਅਨਮੋਲ ਠਾਕੁਰ ਅਤੇ ਪ੍ਰਦੀਪ ਕੁਮਾਰ ਸ਼ਾਮਿਲ ਸਨ। ਉਹਨਾਂ ਨੇ ਸਿਵਿਲ ਹਸਪਤਾਲ ਦੇ ਮੁੱਖ ਗੇਟ ਦੇ ਆਲੇ ਦੁਆਲੇ ਰੇਹੜੀ ਵਾਲਿਆਂ ਨੂੰ ਹਿਦਾਇਤ ਕੀਤੀ ਕਿ ਉਹ ਹਸਪਤਾਲ ਦੇ ਗੇਟ ਅਤੇ ਦੀਵਾਰ ਦੇ ਨਾਲ ਰੇਹੜੀਆਂ ਨਾ ਲਗਾਉਣ। ਉਹਨਾਂ ਕਿਹਾ ਕਿ ਇਸ ਨਾਲ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਅਤੇ ਐਂਬੂਲੈਂਸ ਗੱਡੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਹਸਪਤਾਲ ਦੇ ਗੇਟ ਅਤੇ ਦੀਵਾਰ ਨਾਲ ਰੇਹੜੀਆਂ ਲਗਾਉਣ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ ਅਤੇ ਉਹਨਾਂ ਦਾ ਸਮਾਨ ਵੀ ਕਬਜੇ ਵਿੱਚ ਲਿਆ ਜਾਵੇਗਾ।

Advertisements

ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਆਲੇ-ਦੁਆਲੇ ਦੁਕਾਨਦਾਰਾਂ ਵੱਲੋਂ ਅਤੇ ਰੇਹੜੀ ਵਾਲਿਆਂ ਵਲੋਂ ਨਗਰ ਨਿਗਮ ਦੀ ਜਗਾ ਅਤੇ ਫੁੱਟਪਾਥ ਤੇ ਸਮਾਨ ਲਗਾਉਣ ਨਾਲ ਟ੍ਰੈਫਿਕ ਦੀ ਸਮੱਸਿਆ ਪੈਦਾ ਹੁੰਦੀ ਹੈ। ਜਿਸ ਨਾਲ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਹ ਜਰੂਰੀ ਹੈ ਕਿ ਨਗਰ ਨਿਗਮ ਦੀ ਜਗਾ ਅਤੇ ਹਸਪਤਾਲ ਦੇ ਗੇਟ ਦੇ ਨਾਲ ਲਗਾਈਆਂ ਗਈਆਂ ਦੁਕਾਨਾਂ ਅਤੇ ਰੇਹੜੀਆਂ ਨੂੰ ਹਟਾਇਆ ਜਾਵੇ।

Leave a Comment

This site is protected by reCAPTCHA and the Google Privacy Policy and Terms of Service apply.