ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 29 ਅਕਤੂਬਰ ਤੋਂ ਸ਼ੁਰੂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਵਿੱਚ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 29 ਅਕਤੂਬਰ 2019 ਤੋਂ ਸ਼ੁਰੂ ਹੋ ਰਿਹਾ ਹੈ।

Advertisements

ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਕਰਵਾਈ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

LEAVE A REPLY

Please enter your comment!
Please enter your name here