ਜਿਲਾ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਜਨਰਲ ਸੈਕਟਰੀ ਬਲਵਿੰਦਰ ਸਿੰਘ ਮਾਨ ਦਾ ਕੀਤਾ ਸਨਮਾਨ

ਹੁਸ਼ਿਆਰਪੁਰ/ਮਾਹਿਲਪੁਰ (ਦ ਸਟੈਲਰ ਨਿਊਜ਼)। ਸੈਲਾ ਖੁਰਦ ਵਿਖੇ ਪੰਚਾਂ ਸਰਪੰਚਾਂ ਲਈ ਰੱਖੇ ਗਏ ਇੱਕ ਸਮਾਰੋਹ ਮੌਕੇ ਮੁੱਖ ਮਹਿਮਾਨ ਦੇ ਤੋਰ ਤੇ ਪਹੁੰਚੇ ਕਾਂਗਰਸ ਦੇ ਜਿਲਾ ਪ੍ਰਧਾਨ ਡਾ. ਕੁਲਦੀਪ ਨੰਦਾ ਵਲੋਂ ਹਲਕੇ ਦੇ ਪੰਚਾਂ ਸਰਪੰਚਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਬਲਵਿੰਦਰ ਸਿੰਘ ਮਾਨ ਜਨਰਲ ਸੈਕਟਰੀ ਪਬਲਿਕ ਕੋਆਰਡੀਨੇਸ਼ਨ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਹਲਕਾ ਗੜਸ਼ੰਕਰ ਦਾ ਬਲਾਕ ਸੰਮਤੀ, ਜਿਲ•ਾ ਪ੍ਰੀਸ਼ਦ ਚੋਣਾਂ ਅਤੇ ਪੰਚਾਇਤੀ ਚੋਣਾਂ ਵਿੱਚ ਪਾਰਟੀ ਪ੍ਰਤੀ ਕੀਤੇ ਕੰਮਾਂ ਲਈ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਗਿਆ।

Advertisements

ਇਸ ਮੌਕੇ ਬਲਵਿੰਦਰ ਸਿੰਘ ਮਾਨ ਟੂਟੋਮਜਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਲਈ ਦਿਨ ਰਾਤ ਇੱਕ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਸੀਟ ਜਿਤਾਉਣ ਲਈ ਦਿਨ ਰਾਤ ਇੱਕ ਕਰਨਗੇ। 

ਉਹਨਾਂ ਨੇ ਕਿਹਾ ਕਿ ਬਲਾਕ ਸੰਮਤੀ, ਜਿਲਾ ਪ੍ਰੀਸ਼ਦ ਚੋਣਾਂ ਦੀ ਕਾਮਯਾਬੀ ਵਿੱਚ ਜੁਝਾਰ ਸਿੰਘ ਗੁਜਰਪੁਰ ਚੇਅਰਮੈਨ ਪਬਲਿਕ ਕੋਆਰਡੀਨੇਸ਼ਨ ਸੈਲ ਕਾਂਗਰਸ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਜਿਹਨਾਂ ਦੇ ਨਿਰਦੇਸ਼ਾ ਤੇ ਉਹ ਸਦਾ ਕੰਮ ਕਰਦੇ ਆਏ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ। 

LEAVE A REPLY

Please enter your comment!
Please enter your name here