
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਣਕ ਮੰਡੀ ਹੁਸ਼ਿਆਰਪੁਰ ਨਿਵਾਸੀ ਚੈਨ ਲਾਲ ਜੈਨ ਦੇ ਅਕਾਲ ਚਲਾਣਾ ਕਰਨ ਉਪਰੰਤ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਲੌਂ ਉਹਨਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ। ਇਸ ਸਮੇਂ ਉਹਨਾਂ ਦੇ ਸਪੁੱਤਰ ਰਜੇਸ਼ ਜੈਨ ਅਤੇ ਹੋਰ ਪਰਿਵਾਰਕ ਮੈਂਬਰ ਹਾਜਰ ਸਨ। ਨੇਤਰਦਾਨ ਕਰਵਾਉਣ ਦਾ ਕੰਮ ਡਾ. ਅਨਿਲ ਤਨੇਜਾ ਨੇ ਕੀਤਾ।
Advertisements

ਇਸ ਸਮੇਂ ਸੰਸਥਾ ਦੇ ਮੈਂਬਰ ਸੁਰੇਸ਼ ਕਪਾਟੀਆ, ਡਾ. ਗੁਰਬਖਸ਼ ਸਿੰਘ, ਕਰਮਜੀਤ ਸਿੰਘ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਚੌਪੜਾ, ਮੈਡਮ ਸੰਤੋਸ਼ ਸੈਣੀ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਅਤੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ। ਸੰਸਥਾ ਦੇ ਮੈਂਬਰਾ ਨੇ ਦੱਸਿਆ ਕਿ ਚੈਨ ਲਾਲ ਜੈਨ ਦੇ ਨੇਤਰ ਮੈਡੀਕਲ ਕਾਲਜ ਅਮ੍ਰਿਤਸਰ ਭੇਜੇ ਜਾਣਗੇ ਅਤੇ ਦੋ ਨੇਤਰਹੀਣ ਵਿਅਕਤੀਆੰ ਨੂੰ ਮੁਫਤ ਲਗਵਾਏ ਜਾਣਗੇ।
