ਨਗਰ ਨਿਗਮ ਦੀ ਆਮਦਨ ਵਧਾਉਣ ਲਈ ਪ੍ਰਾਪਰਟੀ ਟੈਕਸ ਦੇ ਮੁਕੰਮਲ ਸਰਵੇ ਸਬੰਧੀ ਮੀਟਿੰਗ ਆਯੋਜਿਤ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੀ ਆਮਦਨ ਵਧਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੀਓਗਰਾਫੀਕਲ ਇੰਨਫਰਮੇਸ਼ਨ ਸਿਸਟਮ (ਜੀ.ਆਈ.ਐਸ) ਰਾਹੀਂ ਪ੍ਰਾਪਰਟੀ ਟੈਕਸ ਦੇ ਮੁਕੰਮਲ ਸਰਵੇ ਸਬੰਧੀ ਜਾਣਕਾਰੀ ਦੇਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਬੰਧਿਤ ਬ੍ਰਾਂਚਾਂ ਦੇ ਕਰਮਚਾਰੀਆਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕਮਿਸ਼ਨਰ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਮੇਅਰ ਸ਼ਿਵ ਸੂਦ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿਪਲਾਂਵਾਲਾ, ਡਿਪਟੀ ਮੇਅਰ ਸ਼ੁਕਲਾ ਸ਼ਰਮਾ ਵਿਸ਼ੇਸ਼ ਤੌਰ ਤੇ ਇਸ ਮੀਟਿੰਗ ਵਿਚ ਸ਼ਾਮਲ ਹੋਏੇ।

Advertisements

ਇਸ ਮੀਟਿੰਗ ਵਿਚ ਗਰੈਵੀਅਰ ਸਲਿਊਸ਼ਨ ਪ੍ਰਵਾਈਵੇਟ ਲਿਮਟਿਡ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਪ੍ਰੈਜੰਨਟੇਸ਼ਨ ਰਾਹੀਂ ਪ੍ਰਾਪਰਟੀ ਟੈਕਸ ਦੇ ਮੁਕੰਮਲ ਸਰਵੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹੁਸ਼ਿਆਰਪੁਰ ਸ਼ਹਿਰ ਦੀਆਂ ਸੜਕਾਂ, ਪੀਣ ਵਾਲੇ ਪਾਣੀ ਦੇ ਕੁਨੈਕਸ਼ਨ, ਸੀਵਰੇਜ਼ ਅਤੇ ਪ੍ਰਾਪਰਟੀ ਆਦਿ ਦਾ ਫੋਟੋਆਂ ਸਹਿਤ ਮੁਕੰਮਲ ਸਰਵੇ ਕੀਤਾ ਜਾਵੇਗਾ, ਜਿਸ ਨਾਲ ਨਗਰ ਨਿਗਮ ਦੀ ਆਮਦਨ ਵਿਚ ਕਾਫ਼ੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਪ੍ਰਾਪਰਟੀ ਟੈਕਸ ਸਬੰਧੀ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇਗਾ।  ਇਸ ਮੀਟਿੰਗ ਵਿਚ ਸੁਪਰਡੈਂਟ ਸਵਾਮੀ ਸਿੰਘ, ਅਮਿਤ ਕੁਮਾਰ, ਜੂਨੀਅਰ ਸਹਾਇਕ ਰਜਿੰਦਰ ਪ੍ਰਸ਼ਾਦ ਸ਼ਰਮਾ, ਰਾਹੁਲ ਸ਼ਰਮਾ ਵੀ ਇਸ ਮੀਟਿੰਗ ਵਿਚ ਹਾਜਰ ਸਨ।

Leave a Reply