ਇਲੈਕਟ੍ਰੋਨਿਕ ਮੀਡੀਆ ਤੇ ਇਸ਼ਤਿਹਾਰ ਦੇਣ ਲਈ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ-ਜਿਲਾਧੀਸ਼ ਈਸ਼ਾ ਕਾਲਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਈਸ਼ਾ ਕਾਲੀਆ ਨੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਗੰਭੀਰਤਾ ਨਾਲ ਸ਼ੱਕੀ ਪੇਡ ਨਿਊਜ਼ ਤੇ ਨਜ਼ਰ ਰੱਖੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮ੍ਰਿਤ ਸਿੰਘ ਅਤੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਵੀ ਹਾਜ਼ਰ ਸਨ। 

Advertisements

ਈਸ਼ਾ ਕਾਲੀਆ ਨੇ ਕਮੇਟੀ ਮੈਂਬਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟ ਮੀਡੀਆ, ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਤੇ 24 ਘੰਟੇ ਨਜ਼ਰ ਰੱਖਣੀ ਯਕੀਨੀ ਬਣਾਈ ਜਾਵੇ, ਤਾਂ ਜੋ ਪੇਡ ਨਿਊਜ਼ ਅਤੇ ਬਿਨਾਂ ਮਨਜੂਰੀ ਇਸ਼ਤਿਹਾਰ ਟੈਲੀਕਾਸਟ ਹੋਣ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਨੇ ਕਿਹਾ ਕਿ ਉਮੀਦਵਾਰਾਂ ਵਲੋਂ ਇਲੈਕਟ੍ਰੋਨਿਕ ਮੀਡੀਆ ਤੇ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਲਈ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ਼ਤਿਹਾਰ ਟੈਲੀਕਾਸਟ ਹੋਣ ਤੋਂ ਤਿੰਨ ਦਿਨ ਪਹਿਲਾਂ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਨੂੰ ਮਨਜੂਰੀ ਲਈ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਐਮ.ਸੀ.ਐਮ.ਸੀ. ਵਲੋਂ 48 ਘੰਟੇ ਵਿੱਚ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਉਮੀਦਵਾਰ ਵਲੋਂ ਐਸ.ਐਮ.ਐਸ./ਵੋਇਸ ਮੈਸਿਜ਼ ਤੋਂ ਇਲਾਵਾ ਰੇਡੀਓ ਅਤੇ ਸਿਨੇਮਾ ਹਾਲ ਆਦਿ ਲਈ ਵੀ ਪ੍ਰੀ-ਸਰਟੀਫਿਕੇਸ਼ਨ ਲੈਣੀ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਦੀ ਮਨਜੂਰੀ ਲੈਣ ਲਈ ਕਮਰਾ ਨੰਬਰ 312, ਤੀਜੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। 

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਵਲੋਂ ਸੋਸ਼ਲ ਮੀਡੀਆ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਨਾਮਜ਼ਦਗੀ ਪੇਪਰ ਦਾਖਲ ਕਰਨ ਦੌਰਾਨ ਸਬੰਧਤ ਉਮੀਦਵਾਰ ਵਲੋਂ ਸੋਸ਼ਲ ਮੀਡੀਆ ਅਕਾਊਂਟ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਸਬੰਧਤ ਸੋਸ਼ਲ ਮੀਡੀਆ ਅਕਾਊਂਟ ਨੂੰ ਮੋਨੀਟਰ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ, ਜ਼ਿਲਾ ਸਿਸਟਮ ਮੈਨੇਜਰ ਚਰਨ ਕੰਵਰ ਸਿੰਘ, ਸੰਜੀਵ ਕੁਮਾਰ, ਅਵਤਾਰ ਸਿੰਘ, ਮਾਨਵ ਸ਼ਰਮਾ, ਅਵਤਾਰ ਸਿੰਘ, ਸੁਮਿਤ ਦੱਤਾ, ਹਰਦੀਪ ਸਿੰਘ, ਰੋਹਿਤ ਸ਼ਰਮਾ ਅਤੇ ਅਰੁਣ ਕੁਮਾਰ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here