ਐਸ.ਡੀ.ਐਮ. ਨੇ ਕੀਤਾ ਅਨਾਜ ਮੰਡੀ ਦਾ ਦੌਰਾ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Advertisements

ਉਹਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ। ਉਹਨਾਂ ਕਿਹਾ ਕਿ ਖਰੀਦ ਉਪਰੰਤ ਲਿਫਟਿੰਗ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਐਸ.ਡੀ.ਐਮ. ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਨਮੀ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਇਸ ਲਈ ਕਿਸਾਨ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਉਣ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਝੋਨੇ ਦੀ ਕਟਾਈ ਨਾ ਕਰਵਾਉਣ ਲਈ ਵੀ ਕਿਹਾ।

LEAVE A REPLY

Please enter your comment!
Please enter your name here