ਕਹਾਰਪੁਰ ਕਲੱਬ ਦਾ ਸੈਵਨ ਏ ਸਾਈਡ ਫੁੱਟਬਾਲ ਟੂਰਨਾਂਮੈਂਟ ਸ਼ੁਰੂ

ਹੁਸ਼ਿਆਰਪੁਰ/ਮਾਹਿਲਪੁਰ (ਦ ਸਟੈਲਰ ਨਿਊਜ਼)। ਸੰਤ ਬਾਬਾ ਹਰੀ ਸਿੰਘ ਜੀ ਕਹਾਰਪੁਰ ਦੇ ਨਾਮ ਤੇ ਯੂਥ ਸਪੋਰਟਸ ਕਲੱਬ ਕਹਾਰਪੁਰ ਵਲੋਂ ਕਲੱਬ ਮੈਂਬਰਾਂ, ਸਮੂਹ ਨਗਰ ਨਿਵਾਸੀ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੈਵਨ ਏ ਸਾਈਡ ਫੁੱਟਬਾਲ ਟੂਰਨਾਂਮੈਂਟ ਸ਼ੁਰੂ ਕਰਵਾਇਆ ਗਿਆ। ਜਿਸ ਦਾ ਉਦਘਾਟਨ ਸੰਤ ਸਾਧੂ ਸਿੰਘ ਕਹਾਰਪੁਰੀ ਵਲੋਂ ਕੀਤਾ ਗਿਆ। ਅੱਜ ਖੇਡੇ ਗਏ ਉਦਘਾਟਨੀ ਮੈਚ ਵਿੱਚ ਚੰਦੇਲੀ ਨੇ ਝੰਜੋਵਾਲ ਨੂੰ 2-0 ਨਾਲ ਹਰਾ ਕੇ ਅਗਲੇ ਗੇੜ ਵਿੱਚ ਪ੍ਰਵੇਸ਼ ਕੀਤਾ।

Advertisements

ਇਸ ਸਬੰਧੀ ਕਲੱਬ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਂਮੈਂਟ ਵਿੱਚ ਇਲਾਕੇ ਦੀਆਂ 28 ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਗਿਆਨ ਚੰਦ ਸਰਪੰਚ, ਗੁਰਦਿਆਲ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਪੰਡਿਤ ਭੂਸ਼ਨ, ਮਨਜਿੰਦਰ ਸਿੰਘ ਪੰਚ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਸੂਬੇਦਾਰ ਪ੍ਰਮਾਤਮਾ ਸਿੰਘ, ਪਲਵਿੰਦਰ ਸਿੰਘ, ਕੁਸ਼ ਸ਼ਰਮਾ ਸਮੇਤ ਇਲਾਕੇ ਦੇ ਖੇਡ ਪ੍ਰੇਮੀ ਹਾਜਰ ਸਨ।

LEAVE A REPLY

Please enter your comment!
Please enter your name here