ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਕਾਲੇਵਾਲ ਭਗਤਾਂ ਵਿਖੇ 23 ਮਾਰਚ ਨੂੰ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਪੰਜਾਬ ਵਲੋਂ ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 642ਵਾਂ ਪ੍ਰਕਾਸ਼ ਦਿਹਾੜਾ ਸੋਸਾਇਟੀ ਦੇ ਮੁੱਖ ਦਫ਼ਤਰ ਡੇਰਾ 108 ਸੰਤ ਬਾਬਾ ਪੂਰਨ ਦਾਸ ਜੀ ਕਾਲੇਵਾਲ ਭਗਤਾਂ ਵਿਖੇ 23 ਮਾਰਚ ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੇ ਵੱਖ-ਵੱਖ ਡੇਰਿਆਂ ਵਿਖੇ ਪਹੁੰਚ ਕੇ ਸੰਗਤ ਨੂੰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੰਗਤ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।

Advertisements

ਇਸ ਸਬੰਧੀ ਡੇਰਾ ਸੰਤ ਸੁਆਮੀ ਜਗਤ ਗਿਰੀ ਮਹਾਰਾਜ ਪਠਾਨਕੋਟ ਵਿਖੇ  ਸੁਆਮੀ ਗੁਰਦੀਪ ਗਿਰ ਮੀਤ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ, ਸੰਤ ਸੀਤਲ ਦਾਸ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ, ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ, ਸੰਤ ਬਾਬਾ ਜਸਵਿੰਦਰ ਸਿੰਘ ਡੇਰਾ ਸੱਚਖੰਡ ਡਾਂਡੀਆਂ ਖਜਾਨਚੀ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ,  ਪ੍ਰੈਸ ਸਕੱਤਰ ਸਤਨਾਮ ਦਾਸ ਖੰਨੀ ਸਮੇਤ ਸੰਗਤਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੇ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਪੰਜਾਬ ਵਲੋਂ ਸੂਬਾ ਪੱਧਰੀ ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 642ਵਾਂ ਪ੍ਰਕਾਸ਼ ਦਿਹਾੜਾ ਸੋਸਾਇਟੀ ਦੇ ਮੁੱਖ ਦਫ਼ਤਰ ਡੇਰਾ 108 ਸੰਤ ਬਾਬਾ ਪੂਰਨ ਦਾਸ ਜੀ ਕਾਲੇਵਾਲ ਭਗਤਾਂ ਵਿਖੇ 23 ਮਾਰਚ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਇਸ ਮੌਕੇ ਅੰਤਰ-ਰਾਸ਼ਟਰੀ ਅਥਲੀਟ ਹਿਮਾ ਦਾਸ (ਆਸਾਮ) ਨੂੰ ਗੋਲਡ ਮੈਡਲ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਹਿਮਾ ਦਾਸ ਦੇ ਨਾਲ ਉਸ ਦੇ ਕੋਚ ਵੀ ਵਿਸ਼ੇਸ਼ ਤੋਰ ਤੇ 23 ਮਾਰਚ ਨੂੰ ਮੁੱਖ ਦਫ਼ਤਰ ਡੇਰਾ ਸੰਤ ਬਾਬਾ ਪੂਰਨ ਦਾਸ ਜੀ ਕਾਲੇਵਾਲ ਭਗਤਾਂ ਵਿਖੇ ਪਹੁੰਚ ਰਹੇ ਹਨ।

ਉਹਨਾਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ 23 ਮਾਰਚ ਨੂੰ ਸਮਾਗਮ ਵਿੱਚ ਪਹੁੰਚ ਕੇ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣਾ ਜੀਵਨ ਸਫਲ ਕਰਨ। ਉਹਨਾਂ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀਆਂ, ਭਗਵਾਨ ਵਾਲਮੀਕ ਵੈਲਫੇਅਰ ਸੁਸਾਇਟੀਆਂ, ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀਆਂ, ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਨੂੰ ਖੁੱਲਾ ਸੱਦਾ ਦਿੰਦੇ ਹੋਏ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਵਿੱਚ ਸ਼ਾਮਲ ਹੋ ਕੇ ਲਾਹਾ ਲੈਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਮਾਗਮ ਵਿੱਚ ਬਲਵਿੰਦਰ ਬਿੱਟੂ, ਚੰਨ ਕੌਰ, ਸ਼ਿਲਪਾ ਰੰਧਾਵਾ, ਬਲਵੀਰ ਰਾਗਨੀ ਸਮੇਤ ਸੰਤ ਮਹਾਂਪੁਰਸ਼ ਸੰਗਤ ਨੂੰ ਕਥਾ ਕੀਰਤਨ ਰਾਹੀ ਨਿਹਾਲ ਕਰਨਗੇ। 

LEAVE A REPLY

Please enter your comment!
Please enter your name here