ਡਾ. ਭੀਮ ਰਾਓ ਨੇ ਔਰਤਾਂ ਨੂੰ ਦਿਵਾਏ ਮਰਦਾਂ ਦੀ ਬਰਾਬਰੀ ਦੇ ਹੱਕ:  ਅਮਰਜੀਤ ਭੱਟੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਭਾਰਤ ਰਤਨ ਦਲਿਤਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 128 ਵੇਂ ਜਨਮ ਦਿਨ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਅਮਰਜੀਤ ਭੱਟੀ ਸਿਟੀ ਕਨਵੀਨਰ ਬਸਪਾ ਹੁਸਿਆਰਪੁਰ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ। ਉਹਨਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਸਾਰਿਆਂ ਨੂੰ ਬਰਾਬਰ ਅਧਿਕਾਰ ਦੇਣ ਲਈ ਇਕਜੁੱਟਤਾ ਕਾਇਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਉਸ ਸਮੇਂ ਦੌਰਾਨ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕੀਤਾ।

Advertisements

ਉਹਨਾਂ ਕਿਹਾ ਕਿ ਸਾਨੂੰ ਉਹਨਾਂ ਦੇ ਦੱਸੇ ਮਾਰਗ ‘ਤੇ ਚੱਲ ਕੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਅਮਰਜੀਤ ਭੱਟੀ ਦੀ ਪਤਨੀ ਨਿਸ਼ਾ ਰਾਣੀ ਨੇ ਕਿਹਾ ਕਿ ਬਾਬਾ ਸਾਹਿਬ ਡਾ.ਬੀ.ਆਰ ਅੰਬੇਡਕਰ ਜੀ ਨੇ ਔਰਤਾਂ ਨੂੰ ਮਰਦਾਂ ਦੇ ਬਰਾਬਰ ਦਾ ਹੱਕ ਦਿੱਤਾ ਤੇ ਅੱਜਕਲ ਜੋ ਵੀਂ ਔਰਤਾਂ ਆਪਣੀ ਖੁਸ਼ੀਆਂ ਨਾਲ ਜਿੰਦਗੀ ਮਾਣ ਰਹੀਆਂ ਹਨ ਉਹ ਬਾਬਾ ਸਾਹਿਬ ਜੀ ਦੀ ਹੀ ਦੇਣ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਬਾਬਾ ਸਾਹਿਬ ਦੇ ਇਤਿਹਾਸ, ਸੰਘਰਸ਼ਾ, ਅਤੇ ਜੀਵਨ ਬਾਰੇ ਦੱਸਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨੋਜਵਾਨਾਂ ਨੂੰ ਇਹੋ ਜਿਹਾ ਵਾਤਾਵਰਣ ਦੇਣਾ ਚਾਹੀਦਾ ਹੈ ਕਿ ਉਹ  ਨਸ਼ਿਆ ਤੋਂ ਦੂਰ ਰਹਿ ਸਕਣ। ਉਹਨਾਂ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਔਰਤਾਂ ਨੂੰ ਆਪਣੇ ਮਤ ਦਾ ਸਹੀ ਇਸਤੇਮਾਲ ਕਰਕੇ ਉਮੀਦਵਾਰਾਂ ਨੂੰ ਚੁਣ ਕੇ ਲੋਕ ਸਭਾ ਚ ਭੇਜਣਾ ਚਾਹੀਦਾ ਹੈ।

LEAVE A REPLY

Please enter your comment!
Please enter your name here