ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਵਿਖੇ ਮਨਾਈ ਜਲਿਆਂਵਾਲਾ ਬਾਗ ਹੱਤਿਆ ਕਾਂਡ ਦੀ ਸ਼ਤਾਬਦੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਧਾਨ ਸਭਾ ਹਲਕਾ-043 ਹੁਸ਼ਿਆਰਪੁਰ ਵਲੋਂ ਐਸ.ਡੀ.ਐਮ-ਕਮ ਸਹਾਇਕ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਅਮਿਤ ਸਰੀਨ ਦੀ ਅਗਵਾਈ ਵਿਚ ਜਲਿਆਂ ਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿਚ ਐਸ.ਡੀ.ਐਮ. ਦਫ਼ਤਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਤੋਂ ਬਾਅਦ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਵਿਖੇ ਜਲਿਆਂਵਾਲਾ ਬਾਗ ਦੇ ਦੁਖਾਂਤ ਨੂੰ ਦਰਸਾਉਂਦਾ ਨਾਟਕ ਪੇਸ਼ ਕੀਤਾ ਗਿਆ, ਜੋ ਸਭ ਦੀਆਂ ਅੱਖਾਂ ਨਮ ਕਰ ਗਿਆ।

Advertisements

ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੂਬੇ ਦੀ ਸ਼ਾਨ ਬਣਾਈ ਰੱਖਣ ਅਤੇ ਸੱਚ ਦੀ ਰਾਹ ‘ਤੇ ਚੱਲਦੇ ਹੋਏ ਇਮਾਨਦਾਰੀ ਨਾਲ ਵੋਟ ਪਾਉਣ ਦੀ ਸਹੁੰ ਵੀ ਚੁਕਾਈ ਗਈ। ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਸਰੀਨ ਨੇ ਕਿਹਾ ਕਿ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਕੇ ਸਮਾਜ ਅਤੇ ਦੇਸ਼ ਸੇਵਾ ਲਈ ਅੱਗੇ ਆਉਣ। ਉਹਨਾਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਬਿਨਾਂ ਡਰ ਅਤੇ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ। ਸਮਾਗਮ ਦੌਰਾਨ ਵੱਖ-ਵੱਖ ਧਰਮਾਂ ਦੀਆਂ ਧਾਰਮਿਕ ਸ਼ਖਸ਼ੀਅਤਾਂ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸਮਾਗਮ ਵਿਚ ਦੁੱਧ ਪੀਣ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ‘ਤੇ ਰਹਿਣ ਵਾਲੇ ਮੁਕਾਬਲੇਬਾਜ਼ ਨੂੰ ਕ੍ਰਮਵਾਰ 3100, 2100 ਅਤੇ 1100 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ।

ਇਸ ਮੌਕੇ ਸੋਨੀਆ ਧਰਮ ਪਤਨੀ ਅਮਿਤ ਸਰੀਨ, ਤਹਿਸੀਲਦਾਰ ਹਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਮੈਡਮ ਇੰਦਰਜੀਤ ਨੰਦਨ, ਕਾਲਜ ਪ੍ਰਿੰਸੀਪਲ ਐਸ.ਐਸ. ਸ਼ਰਮਾ, ਹਰਪ੍ਰੀਤ ਕੌਰ, ਮਨੋਜ ਗੌੜ, ਪ੍ਰਿੰਸੀਪਲ ਤਰਲੋਚਨ ਸਿੰਘ, ਪ੍ਰਿੰਸੀਪਲ ਚਰਨ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਲੈਕਚਰਾਰ ਸੰਦੀਪ ਸੂਦ, ਹਰਵਿੰਦਰ ਸਿੰਘ, ਮਨਦੀਪ ਸਿੰਘ, ਚੰਦਰ ਪ੍ਰਕਾਸ਼ ਸੈਣੀ, ਆਯੁਸ਼ ਸ਼ਰਮਾ, ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ ਅਤੇ ਸਟੇਟ ਅਵਾਰਡੀ ਬਹਾਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here