ਦੁਕਾਨਾਂ ਦਾ ਸਮਾਨ ਬਾਹਰ ਰਖੱਣ ਵਾਲੇ ਦੁਕਾਨਦਾਰਾਂ ਦੇ ਕੱਟੇ ਜਾਣਗੇ ਚਲਾਨ: ਬਲਬੀਰ ਰਾਜ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਦਾ ਸਮਾਨ ਬਾਹਰ ਰੱਖਿਆ ਜਾਂਦਾ ਹੈ। ਜਿਸ ਨਾਲ ਆਵਾਜਾਈ ਅਤੇ ਟ੍ਰੈਫਿਕ ਦੀ ਸਮੱਸਿਆ ਪੈਦਾ ਹੋ ਰਹੀ ਹੈ।

Advertisements

ਉਹਨਾਂ ਕਿਹਾ ਕਿ ਸ਼ਹਿਰ ਦੇ ਸਾਰੇ ਦੁਕਾਨਦਾਰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ। ਜੇਕਰ ਕਿਸੇ ਵੀ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦਾ ਸਮਾਨ ਬਾਹਰ ਰੱਖਿਆ ਪਾਇਆ ਗਿਆ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਚਲਾਨ ਕੱਟੇ ਜਾਣਗੇ ਅਤੇ ਸਮਾਨ ਵੀ ਜਬਤ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਨਗਰ ਨਿਗਮ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। 

LEAVE A REPLY

Please enter your comment!
Please enter your name here