ਨਗਰ ਨਿਗਮ ਦੀ ਥਾਂ ਤੇ ਸਮਾਨ ਰਖੱਣ ਵਾਲੇ ਦੁਕਾਨਦਾਰਾਂ ਦੇ ਕੱਟੇ ਜਾਣਗੇ ਚਲਾਨ: ਕਮਿਸ਼ਨਰ ਬਲਬੀਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚੋਂ ਨਜਾਇਜ ਕਬਜੇ ਹਟਾਉਣ ਲਈ ਸੁਪਰਿਟੇਂਡੇਟ ਗੁਰਮੇਲ ਸਿੰਘ ਦੀ ਅਗਵਾਈ ਹੇਠ ਤਹਿਬਜਾਰੀ ਟੀਮ ਜਿਸ ਵਿੱਚ ਇੰਸਪੈਕਟਰ ਸੰਜੀਵ ਅਰੋੜਾ, ਦੀਪਕ ਸ਼ਰਮਾ, ਗਨੇਸ਼ ਕੁਮਾਰ ਅਤੇ ਕੁਲਵਿੰਦਰ ਸਿੰਘ ਸ਼ਾਮਲ ਸਨ।

Advertisements

ਉਹਨਾਂ ਵੱਲੋਂ ਵਿਸ਼ੇਸ਼ ਮੁਹਿਮ ਤਹਿਤ ਸ਼ਹਿਰ ਦੇ ਵੱਖ-ਵੱਖ ਬਜਾਰਾਂ ਬੱਸ ਸਟੈਂਡ, ਬੱਸੀ ਖਵਾਜੂ, ਰੌਸ਼ਨ ਰੋਡ, ਜਲੰਧਰ ਰੋਡ, ਫਗਵਾੜਾ ਰੋੜ ਅਤੇ ਗਊਸ਼ਾਲਾ ਬਜਾਰ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰਖੱਣ ਦੀ ਹਦਾਇਤ ਕੀਤੀ। ਉਹਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਨਗਰ ਨਿਗਮ ਦੀ ਥਾਂ ਤੇ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦਾ ਸਮਾਨ ਕਬਜੇ ਵਿੱਚ ਲੈ ਕੇ ਉਹਨਾਂ ਦੇ ਚਲਾਨ ਕੱਟੇ ਜਾਣਗੇ।

LEAVE A REPLY

Please enter your comment!
Please enter your name here