ਨਿਗਮ ਦੀਆਂ ਟੀਮਾਂ ਨੇ 1.50 ਕੁਇੰਟਲ ਪਾਬੰਦੀਸ਼ੂਦਾ ਲਿਫਾਫੇ ਲਏ ਕਬਜੇ ਵਿੱਚ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਰੋਕ-ਥਾਮ ਲਈ ਗਠਿਤ ਕੀਤੀਆਂ ਗਈਆਂ 5 ਟੀਮਾਂ ਵਲੋਂ ਰੋਜਾਨਾਂ ਵੱਖ-ਵੱਖ ਬਜਾਰਾਂ ਵਿੱਚ ਦੁਕਾਨਾਂ ਅਤੇ ਮੁੱਹਲਿਆਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ  ਬਲਬੀਰ ਰਾਜ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚ 5 ਟੀਮਾਂ ਨੇ ਸੁਪਰਿਟੇਂਡੇਂਟ ਸੁਆਮੀ ਸਿੰਘ, ਸੁਪਰਿਟੇਂਡੇਂਟ ਅਮਿਤ ਕੁਮਾਰ, ਚੀਫ਼ ਸੈਨੇਟਰੀ ਨਵਦੀਪ ਸ਼ਰਮਾ, ਐਸ.ਊ. ਅਸ਼ਵਨੀ ਕੁਮਾਰ ਅਤੇ ਸੈਨੇਟਰੀ ਇੰ. ਜਗਰੂਪ ਸਿੰਘ ਦੀ ਅਗੁਵਾਈ ਹੇਠ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ 1.50 ਕੁਇੰਟਲ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਕਬਜੇ ਵਿੱਚ ਲਏ ਗਏ ਅਤੇ ਉਹਨਾਂ ਨੂੰ ਹਿਦਾਇਤ ਕੀਤੀ ਕਿ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਂ ਕਰਨ। ਅਜਿਹਾ ਨਾਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ। ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਹੋਰ ਦੱਸਿਆ ਕਿ ਨਗਰ ਨਿਗਮ ਦੀਆਂ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਰੋਜਾਨਾ ਚੈਕਿੰਗ ਕੀਤੀ ਜਾ ਰਹੀ ਹੈ।

ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਨੂੰ ਵੇਚਣ ਅਤੇ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਲਿਫਾਫੇ ਕਬਜੇਂ ਵਿੱਚ ਲੈ ਕੇ ਜੁਰਮਾਨੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ਹਿਰਵਾਸੀ ਆਪਣਾ ਘਰੇਲੂ ਵਰਤੋਂ ਦਾ ਸਮਾਨ ਖਰੀਦਣ ਲਈ ਬਜਾਰ ਜਾਣ ਸਮੇਂ ਕਪੜੇ ਦੇ ਕੈਰੀ ਬੈਗ ਨਾਲ ਲੈ ਕੇ ਜਾਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਨਾਉਣ ਲਈ ਆਪਣਾ ਸਹਿਯੋਗ ਦੇਣ।  

LEAVE A REPLY

Please enter your comment!
Please enter your name here