ਪਟਵਾਰੀ ਸ਼ਿੰਦਰ ਸਿੰਘ 4 ਹਜਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸ਼ਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Advertisements

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

LEAVE A REPLY

Please enter your comment!
Please enter your name here