ਪੰਜਾਬ ਰੈਜੀਮੈਂਟਲ ਸੈਂਟਰ ਝਾਰਖੰਡ ਵਿਖੇ ਭਰਤੀ ਰੈਲੀ 9 ਅਤੇ 10 ਅਪ੍ਰੈਲ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੈਜੀਮੈਂਟਲ ਸੈਂਟਰ ਰਾਮਗੜ ਕੈਂਟ ਝਾਰਖੰਡ ਵਿਖੇ 9 ਅਤੇ 10 ਅਪ੍ਰੈਲ ਨੂੰ ਸੋਲਜਰ ਕਲਰਕ, ਸੋਲਜਰ ਜੀ.ਡੀ. ਅਤੇ ਸੋਲਜਰ ਟਰੇਡਮੈਨ ਲਈ ਭਰਤੀ ਰੈਲੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਓਪਨ ਕੈਟਾਗਰੀ ਵਿੱਚ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਭਰਤੀ ਲਈ ਸੋਲਜਰ ਜੀ.ਡੀ. ਦੀ ਉਮਰ, ਕੱਦ, ਛਾਤੀ ਅਤੇ ਭਾਰ ਕ੍ਰਮਵਾਰ ਸਾਢੇ 17 ਸਾਲ ਤੋਂ 23 ਸਾਲ, ਸਾਢੇ 17 ਸਾਲ ਤੋਂ 21 ਸਾਲ , 170 ਸੋਲਜਰ ਜੀ.ਡੀ. ਅਤੇ 162 ਸੋਲਜਰ ਕਲਰਕ, ਛਾਤੀ 77 ਇੰਚ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ।

Advertisements

ਉਹਨਾਂ ਦੱਸਿਆ ਕਿ ਸੋਲਜਰ ਕਲਰਕ ਲਈ 12ਵੀਂ 50 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿਚੋਂ 40 ਪ੍ਰਤੀਸ਼ਤ ਨੰਬਰ ਹੋਣੇ ਚਾਹੀਦੇ ਹਨ। ਸੋਲਜਰ ਜੀ.ਡੀ. ਲਈ 10ਵੀਂ 45 ਪ੍ਰਤੀਸ਼ਤ ਨੰਬਰਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿਚੋਂ 33 ਪ੍ਰਤੀਸ਼ਤ ਨੰਬਰ ਹੋਣਾ ਜ਼ਰੂਰੀ ਹਨ। ਉਹਨਾਂ ਦੱਸਿਆ ਕਿ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਸਪੈਸ਼ਲ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ ਚੱਲ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ।

LEAVE A REPLY

Please enter your comment!
Please enter your name here