ਬਜਵਾੜਾ: ਨਵੇਂ ਚੜੇ ਸਾਲ ਸੰਬੰਧੀ ਸਮਾਗਮ ਵਿੱਚ ਖੂਨਦਾਨ ਕੈਂਪ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਵਿਖੇ ਮੂਲ ਨਾਨਕਸ਼ਾਹੀ ਅਨੁਸਾਰ ਚੜੇ ਨਵੇਂ ਸਾਲ ਦੇ ਸਬੰਧ ‘ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।

Advertisements

ਇਸ ਮੌਕੇ ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ‘ਚ ਕਰੀਬ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਖ਼ੂਨਦਾਨ ਕੈਂਪ ਦਾ ਉਦਘਾਟਨ ਜਥੇ: ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਖ਼ੂਨਦਾਨ ਦਾ ਮਹੱਤਵ ਹੋਰਨਾਂ ਦਾਨਾਂ ਤੋਂ ਵੱਧ ਹੈ, ਕਿਉਂਕਿ ਇਸ ਨਾਲ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਘਨੱਈਆ ਜੀ ਬਲੱਡ ਬੈਂਕ ਦੇ ਅਹੁਦੇਦਾਰਾਂ ਅਤੇ ਖ਼ੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਜਥੇ: ਗੁਰਦੇਵ ਸਿੰਘ, ਜਥੇ: ਅਜੀਤ ਸਿੰਘ ਬਾਸੀ, ਭਾਈ ਕੁਲਵਰਨ ਸਿੰਘ, ਪ੍ਰਧਾਨ ਜਸਦੀਪ ਸਿੰਘ ਪਾਹਵਾ, ਮੈਨੇ: ਹਰੀਸ਼ ਨਈਅਰ, ਡਾ: ਦਿਲਬਾਗ ਸਿੰਘ, ਭਾਈ ਕੰਵਰਪਾਲ ਸਿੰਘ, ਬਹਾਦਰ ਸਿੰਘ, ਕਮਲਜੀਤ ਸਿੰਘ, ਰਾਜੂ ਸਿੰਘ, ਲਵਦੀਪ ਸਿੰਘ, ਮਨਪ੍ਰੀਤ ਸਿੰਘ, ਕਸ਼ਮੀਰ ਸਿੰਘ, ਬਾਬਾ ਗਿਆਨ ਸਿੰਘ, ਭਾਈ ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here