ਬੀ.ਐਸ.ਸੀ., ਪੀ.ਜੀ.ਡੀ.ਸੀ.ਏ. ਅਤੇ ਐਮ.ਐਸ.ਸੀ. ਕੋਰਸਾਂ ਲਈ ਦਾਖਿਲੇ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਜੋ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹੈ। ਉਹਨਾਂ ਦੱਸਿਆ ਕਿ ਸਾਬਕਾ ਸੈਨਿਕਾਂ/ਉਹਨਾਂ ਦੇ ਆਸ਼ਰਿਤਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਬੱਚਿਆਂ ਲਈ ਬੀ.ਐਸ.ਸੀ. (ਆਈ.ਟੀ.), ਪੀ.ਜੀ.ਡੀ.ਸੀ.ਏ. ਅਤੇ ਐਮ.ਐਸ.ਸੀ. (ਆਈ.ਟੀ.) ਕੋਰਸ ਕਰਵਾਏ ਜਾਂਦੇ ਹਨ।

Advertisements

ਉਹਨਾਂ ਦੱਸਿਆ ਕਿ ਸਾਬਕਾਂ ਸੈਨਿਕਾਂ/ਉਹਨਾਂ ਦੇ ਆਸ਼ਰਿਤਾ ਅਤੇ ਸੇਵਾਂ ਕਰ ਰਹੇ ਸੈਨਿਕਾਂ ਦੇ ਬੱਚਿਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ। ਕੋਰਸਾਂ ਦਾ ਨਵਾਂ ਸੈਸ਼ਨ ਜਲਦੀ ਆਰੰਭ ਕੀਤਾ ਜਾ ਰਿਹਾ ਹੈ, ਇਸ ਲਈ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਗਈ ਹਨ। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਇਨਾਂ ਕੋਰਸਾਂ ਲਈ ਯੋਗਤਾ 12ਵੀਂ ਅਤੇ ਗਰੈਜੁਏਸ਼ਨ (ਕਿਸੇ ਵੀ ਵਿਸ਼ੇ ਨਾਲ) ਕ੍ਰਮਵਾਰ ਰੱਖੀ ਗਈ ਹੈ। ਉਹਨਾਂ ਹੋਰ ਦੱਸਿਆ ਕਿ ਇਨਾਂ ਕੋਰਸਾਂ ਲਈ ਦੂਜੇ ਵਰਗਾਂ ਦੇ ਬੱਚੇ ਵੀ ਦਾਖਲਾ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਸਿਵਲੀਅਨ ਬੱਚਿਆਂ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਦਾਖਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 10 ਵਜੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚਣ। ਪ੍ਰੋਸਪੈਕਟਸ ਇੰਸਟੀਚਿਊਟ ਵਿਖੇ ਉਪਲਬੱਧ ਹਨ ਅਤੇ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਨਾਂ ਨੰਬਰਾਂ ‘ਤੇ ਸੰਪਰਕ 98157-05178, 94653-95042 ਅਤੇ 01882-246812 ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here