ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਦੂਜੇ ਪੜਾਅ ਦਾ ਆਗਾਜ਼ 23 ਜੁਲਾਈ ਤੋਂ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੁੱਖ ਉਦੇਸ਼ ਸਮਾਜ ਦੇ ਉਹਨਾਂ ਲੋਕਾਂ ਨੂੰ ਸਰਕਾਰ ਅਧੀਨ ਚਲਦੀਆਂ ਸਕੀਮਾਂ ਦਾ ਲਾਭ ਦੇਣਾ ਹੈ, ਜੋ ਅਜੇ ਤੱਕ ਕਿਸੇ ਵੀ ਸਕੀਮ ਦਾ ਲਾਭ ਨਹੀਂ ਲੈ ਸਕੇ। ਉਹਨਾਂ ਦੱਸਿਆ ਕਿ ਰਾਜ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਇਹ ਯੋਜਨਾ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ ਅਤੇ ਇਸ ਦਾ ਪਹਿਲਾ ਪੜਾਅ ਮੁਕੰਮਲ ਹੋ ਚੁੱਕਾ ਹੈ ਅਤੇ ਦੂਜਾ ਪੜਾਅ 23 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ 15 ਅਗਸਤ 2018 ਤੱਕ ਚੱਲੇਗਾ।

Advertisements

-15 ਅਗਸਤ ਤੱਕ ਯੋਗ ਲਾਭਪਾਤਰੀ ਨੂੰ ਸਬੰਧਤ ਸਕੀਮ ਦਾ ਲਾਭ ਦੇਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ 

ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸ਼ੁਰੂ ਕੀਤੇ ਗਏ ਦੂਜੇ ਪੜਾਅ ਤਹਿਤ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਦੇ ਬਲਾਕ ਵਾਈਜ਼ ਕੁੱਲ 127 ਕਲੱਸਟਰ ਬਣਾ ਕੇ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਡਿਊਲ ਅਨੁਸਾਰ ਕੈਂਪ ਵਾਲੀ ਜਗ•ਾ ‘ਤੇ ਪਹੁੰਚਣਗੇ ਅਤੇ ਆਪਣੇ ਵਿਭਾਗ ਅਧੀਨ ਆਉਂਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਉਹਨਾਂ ਦੱਸਿਆ ਕਿ ਜਿਹਨਾਂ ਲੋਕਾਂ ਨੂੰ ਅਜੇ ਤੱਕ ਇਹਨਾਂ ਸਕੀਮਾਂ ਵਿੱਚ ਲਾਭ ਨਹੀਂ ਮਿਲਿਆ, ਉਹ ਇਸ ਕੈਂਪ ਵਿੱਚ ਲਾਭ ਲੈਣ ਲਈ ਸਬੰਧਤ ਵਿਭਾਗ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਸਬੰਧਤ ਵਿਭਾਗ ਦੇ ਅਧਿਕਾਰੀ ਉਸ ਲਾਭਪਾਤਰੀ ਦੀ ਅਰਜ਼ੀ ਨੂੰ ਵਾਚਣ ਉਪਰੰਤ ਜੇਕਰ ਲਾਭਪਾਤਰੀ ਲਾਭ ਲੈਣ ਦੇ ਯੋਗ ਹੈ ਤਾਂ ਵੈਰੀਫਿਕੇਸ਼ਨ ਕਰਕੇ ਉਸ ਦਾ ਲਾਭ ਸਬੰਧਤ ਲਾਭਪਾਤਰੀ ਨੂੰ 15 ਅਗਸਤ 2018 ਤੱਕ ਦੇਣਾ ਯਕੀਨੀ ਬਣਾਏਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਦੱਸਿਆ ਕਿ ਮਿਸ਼ਨ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਆਰੰਭ ਕੀਤੀਆਂ ਗਈਆਂ ਹਨ, ਜਿਹਨਾਂ ਮੁਤਾਬਕ ਜਿਥੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਜਾ ਰਹੇ ਹਨ, ਉਥੇ ਮੈਡੀਸਨ ਦੇ ਸੈਂਪਲ ਵੀ ਲਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲਈ ਵਿਸ਼ੇਸ਼ ਕਦਮ ਪੁੱਟਣ ਤੋਂ ਇਲਾਵਾ ਸਫ਼ਾਈ ਮੁਹਿੰਮ ਅਤੇ ਹਰਿਆਲੀ ਮੁਹਿੰਮ ਵੀ ਚਲਾਈ ਗਈ ਗਈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ, ਇਸ ਲਈ ਜ਼ਿਲਾ ਵਾਸੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

LEAVE A REPLY

Please enter your comment!
Please enter your name here