ਮੁਕੇਰੀਆਂ ਵਿਖੇ ਲਗਾਇਆ ਦਿਵਿਆਂਗਾਂ ਦਾ ਸਤਿਕਾਰ ਕੈਂਪ, 12 ਦਿਵਿਆਂਗ ਸਰਟੀਫਿਕੇਟ ਜਾਰੀ

ਹੁਸ਼ਿਆਰਪੁਰ (ਦ  ਸਟੈਲਰ ਨਿਊਜ਼)। ਜ਼ਿਲਾ ਪ੍ਰਸ਼ਾਸ਼ਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਆਂਗਜਨ ਦੀ ਸਹੂਲਤ ਲਈ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨ ਦੀ ਜਿਥੇ ਰਜਿਸਟਰੇਸ਼ਨ ਕੀਤੀ ਗਈ, ਉਥੇ ਹੀ ਉਹਨਾਂ ਨੂੰ ਸਰਟੀਫਿਕੇਟ ਵੀ ਸੌਂਪੇ ਗਏ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ 22 ਰਜਿਸਟਰੇਸ਼ਨ ਕੀਤੀਆਂ ਗਈਆਂ ਅਤੇ 12 ਦਿਵਆਂਗਜਨ ਸਰਟੀਫਿਕੇਟ ਵੀ ਸੌਂਪੇ ਗਏ।

Advertisements

ਇਸ ਤੋਂ ਇਲਾਵਾ ਦਿਵਆਂਗਜਨ ਦੇ 22 ਯੂ.ਡੀ.ਆਈ.ਡੀ. ਅਤੇ 15 ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹਰ ਵੀਰਵਾਰ ਜ਼ਿਲੇ ਦੀ ਇਕ ਸਬ-ਡਵੀਜ਼ਨ ਦੇ ਸਰਕਾਰੀ ਹਸਪਤਾਲ ਵਿਖੇ ‘ਹਰ ਵੀਰਵਾਰ ਦਿਵਆਂਗਾਂ ਦਾ ਸਤਿਕਾਰ’ ਮੁਹਿੰਮ ਅਧੀਨ ਕੈਂਪ ਲਗਾਏ ਜਾ ਰਹੇ ਹਨ, ਜਿਸ ਨਾਲ ਦਿਵਆਂਗਜਨ ਨੂੰ ਕਾਫ਼ੀ ਸਹੂਲਤ ਪ੍ਰਾਪਤ ਹੋ ਰਹੀ ਹੈ। ਸਿਵਲ ਹਸਪਤਾਲ ਮੁਕੇਰੀਆਂ ਦੇ ਐਸ.ਐਮ.ਓ. ਡਾ. ਸ਼ਮਿੰਦਰ ਸਿੰਘ ਨੇ ਦੱਸਿਆ ਕਿ ਦਿਵਆਂਗਜਨ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਅਮਨ, ਮੈਡਮ ਮਨਦੀਪ ਕੌਰ, ਮੈਡਮ ਅਨਿਤਾ ਕੁਮਾਰੀ, ਪਰਮਿੰਦਰ ਸਿੰਘ, ਅਰੁਨਾ ਸ਼ਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here