ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਕਲੀਨਿਕ ਦੀ ਬੈਂਕ ਕਲੋਨੀ ਵਿਖੇ ਕੀਤੀ ਸਥਾਪਨਾ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਜ਼ਿਲਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੇ ਨਿਰਦੇਸ਼ ਅਨੁਸਾਰ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਅਥਾਰਟੀ ਸੁਚੇਤਾ ਅਸ਼ੀਸ ਦੇਵ ਵਲੋਂ ਬੈਂਕ ਕਾਲੋਨੀ, ਊਨਾ ਰੋਡ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਕਲੀਨਿਕ ਦੀ ਸਥਾਪਨਾ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਇਥੇ ਮਹੀਨੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਇਕ ਪੈਰਾ ਲੀਗਲ ਵਲੰਟੀਅਰ ਦੀ ਤੈਨਾਤੀ ਅਤੇ ਮਹੀਨੇ ਦੀ ਹਰ ਸ਼ਨੀਵਾਰ ਇਕ ਪੈਨਲ ਐਡਵੋਕੇਟ ਦੀ ਤੈਨਾਤੀ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਕੀਤੀ ਜਾਵੇਗੀ।

Advertisements

ਉਹਨਾਂ ਨੇ ਕਿਹਾ ਕਿ ਇਸ ਕਲੀਨਿਕ ਰਾਹੀਂ ਬੈਂਕ ਕਲੋਨੀ ਅਤੇ ਉਸਦੇ ਆਸ-ਪਾਸ ਪਿੰਡਾਂ ਦੇ ਲੋਕਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨਾਲ ਸਬੰਧਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਕਾਨੂੰਨੀ ਸਹਾਇਤਾ ਤੋਂ ਵਾਂਝੇ ਲੋਕਾਂ ਨੂੰ ਵੀ ਇਨਸਾਫ ਦਿਵਾਉਣ ਵਿੱਚ ਮਦਦ ਕੀਤੀ ਜਾਵੇਗੀ।

ਇਸ ਮੌਕੇ ‘ਤੇ ਐਡਵੋਕੇਟ ਮੈਡਮ ਹਰਜੀਤ ਕੌਰ, ਐਡਵੋਕੇਟ ਬਲਜੀਤ ਕੁਮਾਰ, ਪੀ.ਐਲ.ਵੀ. ਪਵਨ ਕੁਮਾਰ ਸ਼ਰਮਾ ਅਤੇ ਪੀ.ਐਲ.ਵੀ. ਨੀਲਮ ਧਵਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here