ਵੋਟਰਾਂ ਨੂੰ ਅਨਾਜ ਵੰਡਿਆ ਜਾ ਸਕਦਾ ਹੈ ਤਾਂ ਦਲਿਤ ਵਿਦਿਆਰਥੀਆਂ ਨੂੰ ਕਿਤਾਬਾਂ ਕਿਉਂ ਨਹੀਂ: ਝੱਮਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਬਹੁਜਨ ਸਮਾਜ ਪਾਰਟੀ ਪੰਜਾਬ ਦੇਸ ਸਾਬਕਾ ਜਨਰਲ ਸਕੱਤਰ ਪੰਜਾਬ ਤੇ ਲੋਕਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ. ਉਂਕਾਰ ਸਿੰਘ ਝੱਮਟ ਨੇ ਚੋਣ ਕਮਿਸ਼ਨ ਭਾਰਤ ਸਰਕਾਰ ਨੂੰ ਲਿਖਤੀ ਸ਼ਿਕਾਇਤ ਰਾਹੀਂ ਮੰਗ ਕੀਤੀ ਕਿ ਚੋਣ ਜ਼ਾਬਤੇ ਦੀ ਆੜ ਹੇਠ ਦਲਿਤ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਕਿਤਾਬਾਂ ਦੀ ਵੰਡ ਤੇ ਪੰਜਾਬ ਸਰਕਾਰ ਵੱਲੋਂ ਲਗਾਈ ਰੋਕ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਝੱਮਟ ਨੇ ਲਿਖਤੀ ਸ਼ਿਕਾਇਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਕੋਈ 5 ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਧਲਾ ਹੋ ਗਿਆ ਹੈ ਅਤੇ ਵਿਦਿਆਰਥੀਆਂ ਦੀ ਪੜਾਈ ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਨੂੰ ਕਿਤਾਬਾਂ ਵੰਡਣ ਨਾਲ ਵੋਟਾਂ ਤੇ ਕੋਈ ਪ੍ਰਭਾਵ ਨਹੀਂ ਪੈਣ ਵਾਲਾ ਕਿਉਂਕਿ ਬੱਚੇ ਕੋਈ ਵੋਟਰ ਨਹੀਂ ਹਨ। ਜਿਨਾਂ ਨੇ ਲਾਲਚ ਵਿੱਚ ਆ ਕੇ ਕਿਸੇ ਪਾਰਟੀ ਨੂੰ ਵੋਟ ਪਾਉਣੀ ਹੈ। ਝੱਮਟ ਨੇ ਕਿਹਾ ਕਿ ਜੇਕਰ ਆਟਾ ਦਾਲ ਸਕੀਮ ਤਹਿਤ ਵੋਟਰਾਂ ਨੂੰ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਅਨਾਜ ਵੰਡਿਆਂ ਜਾ ਸਕਦਾ ਹੈ ਤਾਂ ਦਲਿਤ ਵਿਦਿਆਰਥੀਆਂ ਨੂੰ ਕਿਤਾਬਾਂ ਕਿਉਂ ਨਹੀਂ ਵੰਡੀਆਂ ਜਾ ਸਕਦੀਆਂ। ਸ. ਝੱਮਟ ਨੇ ਚੋਣ ਕਮਿਸ਼ਨ ਭਾਰਤ ਸਰਕਾਰ ਨੂੰ ਅਪੀਲ ਕੀਤੀ ਸਾਰੇ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਨੂੰ ਕਿਤਾਬਾਂ ਦੇਣ ਦੀ ਤੁਰੰਤ ਹਦਾਇਤ ਜਾਰੀ ਕੀਤੀ ਜਾਵੇ।

LEAVE A REPLY

Please enter your comment!
Please enter your name here