ਵੋਟਰ ਜਾਗਰੂਕਤਾ ਮੁਹਿੰਮ ਵਿੱਚ ਇਕਜੁੱਟਤਾ ਜ਼ਰੂਰੀ: ਏ.ਡੀ.ਸੀ. ਅਮ੍ਰਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਵੀਪ ਪ੍ਰੋਗਰਾਮ ਅਧੀਨ ਪਿੰਡ ਬਜਵਾੜਾ ਕਲਾਂ ਤੋਂ ਵੋਟਰ ਜਾਗਰੂਕਤਾ ਸਕੂਟਰ ਰੈਲੀ ਕੱਢੀ ਗਈ, ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤ ਸਿੰਘ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ, ਔਰਤਾਂ, ਦਿਵਆਂਗਜਨ ਅਤੇ ਬਜ਼ੁਰਗਾਂ ਨੂੰ ਨੈਤਿਕ ਵੋਟਿੰਗ ਲਈ ਸਹੁੰ ਵੀ ਚੁਕਾਈ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਇਕਜੁੱਟਤਾ ਬਹੁਤ ਜ਼ਰੂਰੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਉਹਨਾਂ  ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਬਿਨਾਂ ਕਿਸੇ ਡਰ, ਭੈਅ ਦੇ ਨਿਰਪੱਖ ਅਤੇ ਬਿਨਾਂ ਕਿਸੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ।

Advertisements

ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵਲੋਂ ਲੋਕ ਸਭਾ ਚੋਣਾਂ ਦੌਰਾਨ 19 ਮਈ ਨੂੰ ਪੈਣ ਵਾਲੀਆਂ ਵੋਟਾਂ ਵਾਲੇ ਦਿਨ ਬਤੌਰ ਵਲੰਟੀਅਰ ਖਾਸ ਕਰਕੇ ਗਰਭਵਤੀ ਔਰਤਾਂ, ਦਿਵਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਵੋਟਾਂ ਪਾਉਣ ਵਿੱਚ ਮਦਦ ਕੀਤੀ ਜਾਵੇਗੀ। ਇਹ ਨੈਤਿਕ ਵੋਟਰ ਜਾਗਰੂਕਤਾ ਸਕੂਟਰ ਰੈਲੀ ਪਿੰਡ ਬਜਵਾੜਾ ਕਲਾਂ, ਕਿਲਾ ਬਰੂਨ, ਰਾਮ ਕਲੋਨੀ ਕੈਂਪ, ਨੰਗਲ ਸ਼ਹੀਦਾਂ, ਚੱਗਰਾਂ, ਬੋਹਣ, ਪੱਟੀ ਅਤੇ ਬਜਰਾਵਰ ਤੋਂ ਹੁੰਦੀ ਹੋਈ ਵਾਪਸ ਪਿੰਡ ਬਜਵਾੜਾ ਕਲਾਂ ਵਿਖੇ ਸਮਾਪਤ ਹੋਈ। ਇਸ ਮੌਕੇ  ਜ਼ਿਲਾ ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਣਜੀਤ ਕੌਰ ਹੁਸ਼ਿਆਰਪੁਰ-2 ਤੋਂ ਇਲਾਵਾ ਭਾਰੀ ਗਿਣਤੀ ਵਿੱਚ ਔਰਤਾਂ ਸ਼ਾਮਲ ਸਨ।

LEAVE A REPLY

Please enter your comment!
Please enter your name here