ਵੋਟਰ ਜਾਗਰੂਕਤਾ ਲਈ ਕਰਵਾਈ ਹਾਫ ਮੈਰਾਥਨ,  ਖੂਬ ਦੌੜੇ ਬੱਚੇ, ਜਵਾਨ ਅਤੇ ਬਜ਼ੁਰਗ

ਤਲਵਾੜਾ (ਦ ਸਟੈਲਰ ਨਿਊਜ਼), ਰਿਪੋਰਟ- ਪਰਵੀਨ ਸੋਹਲ। ਜਿਲਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਬਲਾਕ ਤਲਵਾੜਾ ਵਿੱਚ ‘ਰਨ ਫਾਰ ਵੋਟ’ ਨਾਮ ਨਾਲ 5 ਕਿਲੋਮੀਟਰ ਹਾਫ ਮੈਰਾਥਨ ਕਰਵਾਈ ਗਈ। ਵੋਟਰ ਜਾਗਰੂਕਤਾ ਦੇ ਉਦੇਸ਼ ਨਾਲ ਕਰਵਾਈ ਗਈ ਇਸ ਮੈਰਾਥਨ ਦੌੜ ਨੂੰ ਐਸ.ਡੀ.ਐਮ.ਕਮ-ਸਹਾਇਕ ਰਿਟਰਨਿੰਗ ਅਫ਼ਸਰ ਮੁਕੇਰੀਆਂ ਅਦਿੱਤਿਆ ਉਪਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੈਰਾਥਨ ਵਿੱਚ 1200 ਬੱਚੇ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਭਾਗ ਲੈ ਕੇ ਤਲਵਾੜਾ ਨਿਵਾਸੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

Advertisements

ਮੈਰਾਥਨ ਵਿੱਚ ਲੜਕਿਆਂ ਵਿੱਚ ਹਰਪ੍ਰੀਤ ਸਿੰਘ ਪਹਿਲੇ, ਹਰਕਮਲ ਦੂਸਰੇ ਅਤੇ ਰਮਨ ਕੁਮਾਰ ਤੀਜੇ ਸਥਾਨ ‘ਤੇ ਰਹੇ, ਜਦਕਿ ਲੜਕੀਆਂ ਵਿੱਚ ਜੋਤੀ ਸੈਣੀ ਪਹਿਲੇ, ਨੀਕਤਾ ਸ਼ਰਮਾ ਦੂਸਰੇ ਅਤੇ ਰਿਤਿਕਾ ਤੀਸਰੇ ਸਥਾਨ ‘ਤੇ ਰਹੀ। ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਇਹਨਾਂ ਸਾਰੇ ਖਿਡਾਰੀਆਂ ਨੂੰ ਕ੍ਰਮਵਾਰ 31,00/-ਰੁਪਏ, 21,00/-ਰੁਪਏ ਅਤੇ 11,00/-ਰੁਪਏ ਨਕਦ ਇਨਾਮ ਤੋਂ ਇਲਾਵਾ ਟਰਾਫੀ, ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ। ਸੀਨੀਅਰ ਸਿਟੀਜਨ ਪੁਰਸ਼ਾਂ ਦੇ ਮੁਕਾਬਲਿਆਂ ਵਿੱਚ ਨਸੀਬ ਸਿੰਘ ਪਹਿਲੇ, ਪੰਕਜ ਸ਼ਰਮਾ ਦੂਸਰੇ ਅਤੇ ਪ੍ਰੀਤਮ ਸਿੰਘ ਤੀਸਰੇ ਸਥਾਨ ‘ਤੇ ਰਹੇ। ਸੀਨੀਅਰ ਸਿਟੀਜਨ ਮਹਿਲਾਵਾਂ ਵਿੱਚ ਨਰੇਸ਼ ਕੁਮਾਰੀ ਪਹਿਲੇ, ਰੀਨਾ ਕੁਮਾਰੀ ਦੂਸਰੇ ਅਤੇ ਮੀਨਾ ਕੁਮਾਰੀ ਤੀਸਰੇ ਸਥਾਨ ‘ਤੇ ਰਹੀ। ਇਹਨਾਂ ਸਾਰੇ ਖਿਡਾਰੀਆਂ ਨੂੰ ਕ੍ਰਮਵਾਰ 1000/- ਰੁਪਏ ਨਕਦ ਇਨਾਮ ਤੋਂ ਇਲਾਵਾ ਟਰਾਫੀ, ਮੈਡਲ ਅਤੇ ਸਰਟੀਫਿਕੇਟ ਸੌਂਪੇ ਗਏ।
14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਵੰਸ਼ ਕੁਮਾਰ ਅਤੇ ਰੋਹਿਤ ਕੁਮਾਰ ਕ੍ਰਮਵਾਰ ਪਹਿਲੇ ਅਤੇ ਦੂਸਰੇ ਸਥਾਨ ‘ਤੇ ਰਹੇ ਅਤੇ ਇਨ•ਾਂ ਨੂੰ ਵੀ ਨਕਦ ਇਨਾਮ, ਮੈਡਲ ਅਤੇ ਸਰਟੀਫਿਕੇਟ ਨਾਲ ਨਿਵਾਜ਼ਿਆ ਗਿਆ। ਇਸ ਤੋਂ ਇਲਾਵਾ ਨੌਜਵਾਨ ਲੜਕਿਆਂ ਅਤੇ ਲੜਕੀਆਂ ਵਿਚੋਂ ਕ੍ਰਮਵਾਰ ਚੌਥੇ, ਪੰਜਵੇਂ, ਛੇਵੇਂ ਅਤੇ ਸੱਤਵੇਂ ਸਥਾਨ ‘ਤੇ ਰਹਿਣ ਵਾਲੇ ਰਮਨ ਕੁਮਾਰ, ਸੌਰਵ ਚੌਧਰੀ, ਪ੍ਰਦੀਪ ਕੁਮਾਰ, ਹੁਕਮ ਪਾਲ, ਹਰਿਤਿਕ ਰਾਣਾ, ਅਨੀਸ਼ਾ ਸਿੱਧੂ, ਜਸਵੀਰ ਕੌਰ, ਦਲਜੀਤ ਕੌਰ ਅਤੇ ਸੁਨੇਹਾ ਨੂੰ ਵੀ ਨਕਦ ਇਨਾਮ ਤੋਂ ਇਲਾਵਾ ਟਰਾਫੀ, ਮੈਡਲ ਅਤੇ ਸਰਟੀਫਿਕੇਟ ਸੌਂਪੇ ਗਏ। ਇਸ ਮੌਕੇ ‘ਤੇ ਜ਼ਿਲਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਡੀ.ਐਸ.ਪੀ. ਮੁਕੇਰੀਆਂ ਰਵਿੰਦਰ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ (ਸ)  ਮੋਹਨ ਸਿੰਘ ਲੇਹਲ, ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦਾ ਸਟਾਫ ਅਤੇ ਖੇਡ ਵਿਭਾਗ ਦੇ ਕੋਚ ਵੀ ਹਾਜ਼ਰ ਸਨ।
ਮੈਰਾਥਨ ਸ਼ੁਰੂ ਹੋਣ ਤੋਂ ਪਹਿਲਾਂ ਐਸ.ਡੀ.ਐਮ. ਅਦਿੱਤਿਆ ਉਪਲ ਨੇ ਸਾਰੇ ਵੋਟਰਾਂ ਨੂੰ ਬਿਨਾ ਕਿਸੇ ਡਰ ਅਤੇ ਲਾਲਚ ਦੇ ਵੋਟ ਪਾਉਣ ਦੀ ਸਹੁੰ ਵੀ ਚੁਕਾਈ। ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੈਰਾਥਨ ਦੌੜ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਹੈ। ਉਹਨਾਂ ਵੋਟਰ ਜਾਗਰੂਕਤਾ ਮੈਰਾਥਨ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚਣ ਵਾਲੇ ਇਲਾਕਾ ਨਿਵਾਸੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।

LEAVE A REPLY

Please enter your comment!
Please enter your name here