ਸ਼੍ਰੀ ਆਨੰਦਪੁਰ ਸਾਹਿਬ ਤੋਂ ਮੁਨੀਸ਼ ਨੂੰ ਕਾਂਗਰਸ ਲੋਕਸਭਾ ਟਿਕਟ ਮਿਲਣ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ  

ਮਾਹਿਲਪੁਰ (ਦ ਸਟੈਲਰ ਨਿਊਜ਼)। ਕਾਂਗਰਸ ਦੇ ਸੀਨਿਅਰ ਲੀਡਰ ਮੁਨੀਸ਼ ਤਿਵਾੜੀ ਨੂੰ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਸੀਟ ਮਿਲਣ ਨਾਲ ਸਮੁੱਚੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਮਾਨ ਜਨਰਲ ਸਕੱਤਰ ਪਬਲਿਕ ਕੋਆਾਰਡੀਨੇਸ਼ਨ ਸੈਲ ਕਾਂਗਰਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।

Advertisements

ਉਹਨਾਂ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੂਰਾ ਪੰਜਾਬ ਸਰਵਪੱਖੀ ਵਿਕਾਸ ਦੀ ਲੀਹ ਤੇ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਮਿਸ਼ਨ 13 ਪੂਰਾ ਕਰਨ ਵਿੱਚ ਤੇ ਮੁਨੀਸ਼ ਤਿਵਾੜੀ ਦੀ ਜਿੱਤ ਨੂੰ ਪੱਕਾ ਕਰਨ ਲਈ ਪਬਲਿਕ ਕੋਆਾਰਡੀਨੇਸ਼ਨ ਸੈਲ ਕਾਂਗਰਸ ਦੇ ਸਮੂਹ ਵਰਕਰ ਤਨਦੇਹੀ ਨਾਲ ਜਿੰਮੇਵਾਰੀ ਨਿਭਾਉਣਗੇ ਅਤੇ ਸਮੂਹ ਟੀਮ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਇੱਕ ਇੱਕ ਕਰਕੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ ਤੇ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਨੀ ਤੈਅ ਹੈ।

LEAVE A REPLY

Please enter your comment!
Please enter your name here