ਸਿਹਤ ਵਿਭਾਗ ਨੇ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਕੀਤੀ ਜਾਂਚ, 30 ਦਵਾਈਆਂ ਦੇ ਭਰੇ  ਸੈਂਪਲ ਭਰੇ, ਇਕ ਫੇਲ

ਹੁਸ਼ਿਅਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਹੈ ਅਤੇ 30 ਵੱਖ-ਵੱਖ ਦਵਾਈਆਂ ਦੇ ਸੈਂਪਲ ਵੀ ਭਰੇ ਗਏ ਹਨ, ਜਦਕਿ ਇਕ ਸੈਂਪਲ ਫੇਲ ਹੋ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ ਦੇ ਜ਼ੋਨਲ ਲਾਈਸੈਂਸਿੰਗ ਅਥਾਰਟੀ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਹੈ, ਜਿਸ ਵਿਚੋਂ 30 ਦਵਾਈਆਂ ਦੇ ਸੈਂਪਲ ਵੀ ਭਰੇ ਗਏ ਹਨ। ਉਹਨਾਂ ਦੱਸਿਆ ਕਿ ਇਕ ਸੈਂਪਲ ਫੇਲ ਹੋ ਚੁੱਕਾ ਹੈ ਅਤੇ ਉਲੰਘਣਾ ਪਾਏ ਜਾਣ ‘ਤੇ ਡਰੱਗ ਤੇ ਕਾਸਮੈਟਿਕ ਐਕਟ 18 ਏ-1 ਤਹਿਤ ਕਾਰਵਾਈ ਕੀਤੀ ਜਾਵੇਗੀ।

Advertisements

-ਮਿਆਦ ਪੁੱਗੀਆਂ ਦਵਾਈਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਬਰਦਾਸ਼ਤ ਨਹੀਂ : ਡਿਪਟੀ ਕਮਿਸ਼ਨਰ

ਉਹਨਾਂ ਦੱਸਿਆ ਕਿ ਬਿਨਾਂ ਲਾਈਸੈਂਸ ਦੇ ਚੱਲ ਰਹੇ 2 ਮੈਡੀਕਲ ਸਟੋਰਾਂ ਸਮੇਤ ਉਲੰਘਣਾ ਪਾਏ ਜਾਣ ‘ਤੇ 3 ਮੈਡੀਕਲ ਸਟੋਰਾਂ ਵਿਚੋਂ 45 ਹਜ਼ਾਰ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਡਰੱਗ ਅਤੇ ਕਾਸਮੈਟਿਕ ਐਕਟ 1940 ਤਹਿਤ ਵੱਖ-ਵੱਖ ਉਲੰਘਣਾ ਪਾਏ ਜਾਣ ‘ਤੇ 14 ਮੈਡੀਕਲ ਸਟੋਰਾਂ ਦੇ ਲਾਈਸੈਂਸ ਖਾਰਜ਼ ਵੀ ਕੀਤੇ ਜਾ ਚੁੱਕੇ ਹਨ। ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ•ਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸ ਲਈ ਮੈਡੀਕਲ ਸਟੋਰ ਮਿਆਦ ਪੁੱਗੀਆਂ ਦਵਾਈਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਨ ਤੋਂ ਗੁਰੇਜ਼ ਕਰਨ। ਉਹਨਾਂ ਦੱਸਿਆ ਕਿ ਇਹਨਾਂ ਦਵਾਈਆਂ ਦੀ ਵਿਕਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਕਿਸੇ ਵੀ ਤਰਾਂ ਦੀਆਂ ਪਾਬੰਦੀਸ਼ੁਦਾ ਦਵਾਈਆਂ ਨਾਲ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਧਰ ਅੱਜ ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਹੁਸ਼ਿਆਰਪੁਰ ਦੇ 2 ਮੈਡੀਕਲ ਸਟੋਰਾਂ ਦੀ ਜਾਂਚ ਕਰਕੇ 6 ਸੈਂਪਲ ਭਰੇ ਗਏ ਹਨ। ਉਹਨਾਂ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਹ ਚੈਕਿੰਗ ਇਸੇ ਤਰ•ਾਂ ਜਾਰੀ ਰਹੇਗੀ।

LEAVE A REPLY

Please enter your comment!
Please enter your name here