ਸੂਬੇ ਵਿੱਚ ਉਦਯੋਗਿਕ ਖੇਤਰ ਨੂੰ ਪ੍ਰਫੁਲਿਤ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ : ਕੈਬਨਿਟ ਮੰਤਰੀ ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪ੍ਰੈਸ ਕਾਨਫਰੰਸ ਦੌਰਾਨ ਸੂਬੇ ਵਿਚ ਉਦਯੋਗ ਨੂੰ ਪ੍ਰਫੁਲਤ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਬਠਿੰਡਾ ਵਿਚ ਕਰੀਬ 23 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਪੈਟਰੋ ਕੈਮੀਕਲ ਪਲਾਂਟ ਲਗਾਇਆ ਜਾ ਰਿਹਾ ਹੈ, ਜਦਕਿ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਪਲਾਸਟਿਕ ਉਦਯੋਗ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਨ•ਾਂ ਕੰਪਨੀਆਂ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਦੋ ਯੂਨਿਟ ਕੰਢੀ ਖੇਤਰ ਵਿਚ ਵੀ ਜਲਦ ਲਗਾਏ ਜਾਣਗੇ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਵੀ ਉਦਯੋਗਿਕ ਨੀਤੀ-2017 ਤਹਿਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨਾਲ ਉਦਯੋਗਪਤੀਆਂ ਨੂੰ ਸੂਬੇ ਵਿੱਚ ਉਦਯੋਗ ਸਥਾਪਿਤ ਕਰਨ ਲਈ ਇਕ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ। 

Advertisements

ਸ਼੍ਰੀ ਅਰੋੜਾ ਨੇ ਕਿਹਾ ਕਿ ਕਰੀਬ 700 ਉਦਯੋਗਪਤੀਆਂ ਨਾਲ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾ ਚੁੱਕਾ ਹੈ, ਜਿਸ ਦੌਰਾਨ 1336 ਕਰੋੜ ਰੁਪਏ ਦੇ ਐਮ.ਓ.ਯੂ. ਸਾਈਨ ਵੀ ਕੀਤੇ ਗਏ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਵੀ ਉਦਯੋਗਿਕ ਯੂਨਿਟ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਜਿਸ ਨਾਲ ਜ਼ਿਲ•ੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ•ਾਂ ਕਿਹਾ ਕਿ ਉਦਯੋਗਾਂ ਸਦਕਾ ਜਿਥੇ ਪੰਜਾਬ ਸੂਬਾ ਤਰੱਕੀ ਤੇ ਖੁਸ਼ਹਾਲੀ ਵੱਲ ਵਧੇਗਾ, ਉਥੇ ਨੌਜਵਾਨਾਂ ਲਈ ਵਧੇਰੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਉਨ•ਾਂ ਕਿਹਾ ਕਿ ਉਦਯੋਗ ਅਤੇ ਵਪਾਰ ਦੇ ਖੇਤਰ ਵਿਚ ਹੀ ਨਹੀਂ, ਸਿੱਖਿਆ ਸਮੇਤ ਹਰ ਪਾਸਿਓਂ ਜ਼ਿਲ•ੇ ਅਤੇ ਸੂਬੇ ਵਿਚ ਇਕ ਸਾਲ ਦੇ ਅੰਦਰ ਇਕ ਨਵਾਂ ਬਦਲਾਅ ਦੇਖਣ ਨੂੰ ਮਿਲੇਗਾ। ਉਨ•ਾਂ ਕਿਹਾ ਕਿ ਪੰਜਾਬ ਵਿਚ ਸਥਾਪਿਤ ਕੀਤੇ ਗਏ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦਾ ਵੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here