ਸੈਸ਼ਨ ਜੱਜ ਨੇ ਨਿਰਿਖਣ ਦੌਰਾਣ ਬੱਚਿਆਂ ਨੂੰ ਪੜਾਈ ਵਿੱਚ ਰੁਚੀ ਤੇ ਚੰਗੇ ਸੰਸਕਾਰ ਅਪਣਾਉਣ ਲਈ ਕੀਤਾ ਪ੍ਰੇਰਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਅਮਰਜੋਤ ਭੱਟੀ ਨੇ ਜੁਵੇਨਾਈਲ ਹੋਮ, ਸਪੈਸ਼ਲ ਹੋਮ ਅਤੇ ਚਿਲਡਰਨ ਹੋਮ ਦਾ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨਾਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਿਤ ਮਲੱਹਨ ਵੀ ਮੌਜੂਦ ਸਨ। ਜ਼ਿਲਾ ਅਤੇ ਸੈਸ਼ਨ ਜੱਜ ਨੇ ਜੁਵੇਨਾਈਲ ਹੋਮ ਵਿੱਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ।

Advertisements

ਉਹਨਾਂ ਕਿਹਾ ਕਿ ਚੰਗੇ ਸੰਸਕਾਰ ਨਾਲ ਆਪਣਾ ਜੀਵਨ ਪੱਧਰ ਉਚਾ ਚੁੱਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਉਹਨਾਂ ਬੱਚਿਆਂ ਦੀ ਰਿਹਾਇਸ਼ ਅਤੇ ਪਰੋਸੇ ਜਾ ਰਹੇ ਖਾਣੇ ਦਾ ਜਾਇਜ਼ਾ ਵੀ ਲਿਆ। ਉਪਰੰਤ ਜ਼ਿਲਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਨੇ ਚਿਲਡਰਨ ਹੋਮ ਵਿੱਚ ਰਹਿ ਰਹੇ ਬੱਚਿਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਹਨਾਂ ਨੂੰ ਪੜਾਈ ਦੇ ਖੇਤਰ ਵਿੱਚ ਖੂਬ ਮਨ ਲਗਾਕੇ ਪੜਨ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆਂ ਦੀ ਪੜਾਈ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸੁਪਰਡੈਂਟ ਜੁਵੇਨਾਈਲ ਹੋਮ ਨਰੇਸ਼ ਕੁਮਾਰ, ਅਨਿਲ ਕਾਲੀਆ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਵਨ ਕੁਮਾਰ ਪੀ.ਐਲ.ਵੀ. ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here