ਜ਼ਿਲਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ਤੇ ਲੋਕ ਅਦਾਲਤ 17 ਨਵੰਬਰ ਨੂੰ

logo latest

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 17 ਨਵੰਬਰ ਨੂੰ ਜ਼ਿਲਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ‘ਤੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

Advertisements

ਉਹਨਾਂ ਦੱਸਿਆ ਇਸ ਲੋਕ ਅਦਾਲਤ ਵਿੱਚ ਰੈਵੀਨਿਊ ਮੈਟਰ ਸਬੰਧੀ ਕੇਸ ਰੱਖੇ ਜਾਣਗੇ। ਇਹ ਲੋਕ ਅਦਾਲਤ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਆਰ.ਕੇ. ਜੈਨ ਦੀ ਯੋਗ ਅਗਵਾਈ ਹੇਠ ਲਗਾਈ ਜਾ ਰਹੀ ਹੈ। ਸੁਚੇਤਾ ਅਸ਼ੀਸ਼ ਦੇਵ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਇਹਨਾਂ ਲੋਕ ਅਦਾਲਤਾਂ ਵਿੱਚ ਲਗਾਏ ਜਾਣ, ਕਿਉਂਕਿ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਹਨਾਂ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਹਨਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here