ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਮੁਕਤਾ ਵਾਲਿਆ। ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਇਨ•ਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨਾ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ‘ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ ‘ਤੇ ਵੀ ਲਾਗੂ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਵਲੋਂ ਮਕਾਨ ਮਾਲਕਾਂ, ਮਕਾਨ ‘ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਹਨਾਂ ਵਲੋਂ ਜੋ ਵੀ ਮਕਾਨ ਕਿਰਾਏ ‘ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ‘ਤੇ ਦਿੱਤੇ ਜਾਣ, ਉਹਨਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

Advertisements

ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਇਸ ਤੋਂ ਇਲਾਵਾ ਉਹਨਾਂ ਜਿਲੇ ਵਿੱਚ ਮੂੰਹ ਢੱਕ ਕੇ ਵਾਹਨ ਚਲਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਿਲੇ ਵਿੱਚ ਕੋਈ ਵੀ ਪੁਰਸ਼ ਜਾਂ ਇਸਤਰੀ ਮੂੰਹ ਢੱਕ ਕੇ ਦੋਪਹੀਆ ਵਾਹਨ ਨਹੀਂ ਚਲਾ ਸਕੇਗਾ। ਇਕ ਹੋਰ ਹੁਕਮ ਰਾਹੀਂ ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁੰਦਾ ਅਤੇ ਨਕਲੀ ਪੈਸਟੀਸਾਈਡ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਉਕਤ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਵਲੋਂ ਜਿਲਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
ਜਿਲਾ ਮੈਜਿਸਟਰੇਟ ਨੇ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਹਨਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ। ਉਕਤ 7 ਹੁਕਮ 5 ਜਨਵਰੀ 2019 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here