24 ਮਾਰਚ ਨੂੰ ਹੋਵੇਗੀ ਆਲ ਇੰਡੀਆ ਵਿਰੋਧੀ ਫਰੰਟ ਦੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਆਲ ਇੰਡੀਆ ਅੱਤਿਆਚਾਰ ਵਿਰੋਧੀ ਫਰੰਟ ਵੱਲੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਇੱਕ ਅਹਿਮ ਮੀਟਿੰਗ 24 ਮਾਰਚ ਦਿਨ ਐਤਵਾਰ ਨੂੰ ਗੁਰੂ ਰਵਿਦਾਸ ਭਵਨ ਰਹੀਮਪੁਰ ਵਿਖੇ ਰੱਖੀ ਗਈ ਹੈ । ਇਸ ਮੀਟਿੰਗ ਵਿੱਚ ਆਲ ਇੰਡੀਆ ਅੱਤਿਆਚਾਰ ਵਿਰੋਧੀ ਫਰੰਟ ਦੇ ਚੇਅਰਮੈਨ ਭਗਵਾਨ ਸਿੰਘ ਚੌਹਾਨ ਉਚੇਚੇ ਤੌਰ ਤੇ ਪਹੁੰਚ ਰਹੇ ਹਨ।

Advertisements

ਪ੍ਰੈਸ ਨੋਟ ਜਾਰੀ ਕਰਦਿਆਂ ਅੱਤਿਆਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਗੁਰਲਾਲ ਸੈਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਲੱਕੀ ਚੰਦਨ ਜ਼ਿਲਾ ਪ੍ਰਧਾਨ ਤੋਂ ਇਲਾਵਾ ਸਾਰੇ ਅਹੁਦੇਦਾਰ ਅਤੇ ਵਰਕਰ ਵੀ ਪਹੁੰਚਣਗੇ। ਇਸ ਦੌਰਾਨ ਗੁਰਲਾਲ ਸੈਲਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਫਰੰਟ ਦੇ ਅਹੁਦੇਦਾਰ ਆਪਣੇ ਸੰਗਠਨ ਦੇ ਵਿਸਥਾਰ ਦੀ ਲਿਖਤੀ ਜਾਣਕਾਰੀ ਵੀ ਸੌਂਪਣਗੇ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਸਮੇਂ ਉਹਨਾਂ ਦੇ ਨਾਲ ਜਿਲੇ ਦੇ ਪ੍ਰਧਾਨ ਲੱਕੀ ਚੰਦਨ, ਜਰਨਲ ਸਕੱਤਰ ਜੱਸਲ ਅਤੇ ਸ਼ਹਿਰੀ ਪ੍ਰਧਾਨ ਗੁਰਪਰੀਤ ਸਿੰਘ ਟੋਨੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here