ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ ਜਿਸ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਟੀਮਾਂ ਲਗਾ ਕੇ ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ ਅਤੇ ਇਸ ਯੋਜਨਾ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਜਿਨ੍ਹਾਂ ਲਾਭਪਾਤਰੀਆਂ ਨੇ ਹਾਲੇ ਤੱਕ ਆਪਣੇ ਕਾਰਡ ਨਹੀਂ ਬਣਵਾਏ ਉਹ ਆਪਣੇ ਕਾਰਡ ਜਲਦ ਬਣਵਾ ਲੈਣ।

Advertisements

ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੇਤ ਸ਼ਨੀਵਾਰ ਅਤੇ ਐਤਵਾਰ ਵੀ  ਕਾਮਨ ਸਰਵਿਸ ਸੈਂਟਰਾਂ, ਮਾਰਕਿਟ ਕਮੇਟੀਆਂ, ਡੀਸੀ ਦਫਤਰ ਦੇ ਸੇਵਾ ਕੇਂਦਰ, ਸਮੂਹ ਸੇਵਾ ਕੇਂਦਰਾਂ ਅਤੇ ਸਮੂਹ ਪੰਚਾਇਤ ਘਰਾਂ  ਵਿਚ ਇਹ ਕਾਰਡ ਬਣਾਏ ਜਾ ਰਹੇ ਹਨ। ਕਾਰਡ ਬਣਵਾਉਣ ਲਈ ਲਾਭਪਤਾਰੀ ਆਪਣੇ ਨਾਲ ਦਤਸਾਵੇਜ ਜਿਵੇਂ ਕਿ ਆਧਾਰ ਕਾਰਡ, ਰਾਸ਼ਨ ਕਾਰਡ, (ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿਚ ਸੈਲਫ ਡੈਕਲਾਰੇਸ਼ਨ ਫੋਰਮ), ਲੇਬਰ ਵਿਭਾਗ ਤੋਂ ਜਾਰੀ ਕਾਰਡ, ਪੈਨ ਕਾਰਡ (ਪਤੱਰਕਾਰ ਪੀਲਾ/ਐਕਰਿਡਿਟੇਡ ਕਾਰਡ)  ਆਦਿ ਨਾਲ ਲੈ ਕੇ ਆਉਣ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here