Wednesday, October 21, 2026
Home Chandigarh ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਜੰਗਲਾਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ ’ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਣਾ ਕੇ ਪੱਕਾ ਕਰਨ ਦੀ ਇੱਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ ’ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ। ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਾਉਣ ਅਤੇ ਇਸ ਤੋਂ ਇਲਾਵਾ ਸੂਬੇ ਭਰ ’ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

Advertisements

ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ ’ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਜਤਿੰਦਰ ਸ਼ਰਮਾ ਪ੍ਰਧਾਨ ਮੁੱਖ ਵਣਪਾਲ, ਅਨੂਪ ਉਪਾਧਿਆਏ ਐਮ.ਡੀ. ਜੰਗਲਾਤ ਕਾਰਪੋਰੇਸ਼ਨ, ਪ੍ਰਵੀਨ ਕੁਮਾਰ ਵਧੀਕ ਪ੍ਰਧਾਨ ਮੁੱਖ ਵਣਪਾਲ ਆਦਿ ਤੋਂ ਇਲਾਵਾ ਸੀਨੀਅਰ ਅਧਿਕਾਰੀ ਤੇ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here