ਜਿਲੇ ਵਿੱਚ 164 ਨਵੇਂ ਪਾਜੇਟਿਵ ਮਰੀਜ, 5 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2908 ਨਵੇ ਸੈਪਲ ਲਏ ਗਏ ਹਨ ਅਤੇ 3689 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 164 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 9815 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 341117 ਸੈਪਲ ਲਏ ਗਏ ਹਨ ਜਿਨਾ ਵਿੱਚੋ 327880 ਸੈਪਲ ਨੈਗਟਿਵ , 5089 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 979 ਹੈ ਜਦ ਕਿ 8814 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 401 ਹੈ ।  

Advertisements

ਜਿਲਾ ਹੁਸ਼ਿਆਰਪੁਰ ਦੇ 164 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ  146  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 5 ਮੌਤਾ ਹੋਈਆ ਹਨ (1) 76 ਸਾਲਾ ਔਰਤ  ਵਾਸੀ ਬਾਹੋਵਾਲ ਦੀ ਮੌਤ ਜੋਹਲ ਹਸਪਤਾਲ ਜਲੰਧਰ  (2) 84 ਸਾਲਾ ਵਿਆਕਤੀ  ਵਾਸੀ ਬੱਸੀਬੱਲੋ  ਦੀ ਮੌਤ ਡੀ ਐਮ  ਸੀ ਲੁਧਿਆਣਆ  (3) 83 ਸਾਲਾ ਵਿਆਕਤੀ ਵਾਸੀ ਦਸੂਹਾ ਦੀ  ਦੀ ਮੋਤ ਨਿਜੀ ਹਸਪਤਾਲ ਜਲੰਧਰ (4) 56 ਸਾਲਾ ਵਿਆਕਤੀ  ਵਾਸੀ ਹੁਸਿਆਰਪੁਰ ਦੀ  ਮੌਤ  ਡੀ ਐਮ ਸੀ ਲੁਧਿਆਣਾ  (5) 85 ਸਾਲਾ ਔਰਤ ਵਾਸੀ  ਖਰਦੇਕਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ ।  ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here