ਜਿਲੇ ਵਿੱਚ 209 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 10018, 3 ਮੌਤਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2184 ਨਵੇ ਸੈਪਲ ਲਏ ਗਏ ਹਨ ਅਤੇ 2810 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 209 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 10018 ਹੋ ਗਈ ਹੈ । ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 343301 ਸੈਪਲ ਲਏ ਗਏ ਹਨ ਜਿਨਾ ਵਿੱਚੋ 328976 ਸੈਪਲ ਨੈਗਟਿਵ, 5968 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1074  ਹੈ ਜਦ ਕਿ 8935 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 404 ਹੈ ।

Advertisements

ਜਿਲਾ ਹੁਸ਼ਿਆਰਪੁਰ ਦੇ 209 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 16 ਅਤੇ  193  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 3 ਮੌਤਾ ਹੋਈਆ ਹਨ (1) 59 ਸਾਲਾ ਵਿਆਕਤੀ ਵਾਸੀ ਹੁਸਿਆਰਪੁਰ ਨਿਜੀ ਹਸਪਤਾਲ ਜਲੰਧਰ (2) 74  ਸਾਲਾ ਵਿਆਕਤੀ  ਵਾਸੀ ਰੰਧਾਵਾ ਦੀ ਨਿਜੀ ਹਸਪਤਾਲ ਜਲੰਧਰ (3) 42 ਸਾਲਾ ਵਾਸੀ ਗੁਰਾਇਆ ਦੀ ਮੌਤ ਘਰ ਵਿੱਚ ਹੋਈ ਹੈ ਇਹ ਟੀਬੀ ਦਾ ਮਰੀਜ ਸੀ। ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here