ਜਿਲੇ ਵਿੱਚ 110 ਨਵੇਂ ਪਾਜੇਟਿਵ ਮਰੀਜ, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1407 ਨਵੇ ਸੈਪਲ ਲੈਣ ਨਾਲ ਅਤੇ 1395ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 110 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 10128 ਹੋ ਗਈ ਹੈ ।ਬਾਹਰਲੇ ਜਿਲਿਆ ਤੋ ਵੀ 48 ਮਰੀਜ ਆਏ ਹਨ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 344708 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  330276 ਸੈਪਲ  ਨੈਗਟਿਵ,  ਜਦ ਕਿ 5965 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 406 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  1089 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 9075 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 110 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 22 ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 88 ਮਰੀਜ ਹਨ । ਜਿਲੇ ਵਿੱਚ ਕਰੋਨਾ ਨਾਲ ਦੋ ਮੌਤ ਹੋਈ ਹੈ ,(1) 62 ਸਾਲਾ ਵਿਆਕਤੀ ਵਾਸੀ ਮੋਰਾਵਾਲੀ ਗੰੜਸੰਕਰ  ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ  ਵਿਖੇ ਹੋਈ ਹੈ ।(2) 60 ਸਾਲਾ ਔਰਤ ਵਾਸੀ ਰਸੂਲਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੀ ਹੈ ।ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here