ਫਿਰੋਜ਼ਪੁਰ: ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਸਰਬੱਤ ਦੇ ਭਲੇ ਲਈ ਰੱਖਵਾਇਆ ਗਿਆ ਅਖੰਡ ਪਾਠ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਯੂਨਿਟ ਫਿਰੋਜ਼ਪੁਰ (ਲੋਕ ਨਿਰਮਾਨ ਵਿਭਾਗ ਭ ਤੇ ਮ ) ਵੱਲੋਂ ਸਰਬੱਤ ਦੇ ਭਲੇ ਲਈ ਪੀ.ਡਬਲਯੂ.ਡੀ ਕੰਪਲੈਕਸ, ਨੇੜੇ ਪੀ.ਡਬਲਯੂ.ਡੀ ਰੈਸਟ ਹਾਊਸ ਫਿਰੋਜ਼ਪੁਰ ਛਾਉਣੀ ਵਿਖੇ ਅਖੰਡ ਪਾਠ ਰੱਖਵਾਇਆ ਗਿਆ ਹੈ, ਜਿਸ ਦੀ ਸ਼ੁਰੂਆਤ ਅੱਜ ਹੋਈ ਹੈ ਅਤੇ 17 ਮਾਰਚ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ।

Advertisements

ਪ੍ਰਬੰਧਕ ਬਲਵੀਰ ਸਿੰਘ, ਜਸਵਿੰਦਰ ਸਿੰਘ, ਜੋਗਿੰਦਰ ਸਿੰਘ ਪੰਜਾਬ ਸਟੈਟ ਕਰਮਚਾਰੀ ਦਲ ਫਿਰੋਜ਼ਪੁਰ ਨੇ ਦੱਸਿਆ ਕਿ ਸਰਬੱਤ ਦੇ ਭਲੇ ਅਤੇ ਅਕਾਲ ਪੁਰਖ ਦਾ ਲੱਖ-ਲੱਖ ਸ਼ੁਕਰਾਨਾ ਕਰਨ ਲਈ ਹਰ ਸਾਲ ਸ੍ਰੀ ਗੁਰੂ ਗ੍ਰੰਧ ਸਾਹਿਬ ਜੀ ਦੇ ਅਖੰਡ ਪਾਠ ਰਖਵਾਇਆ ਜਾਂਦਾ ਹੈ, ਉਨ੍ਹਾਂ ਕਿਹਾ ਕਿ 17 ਮਾਰਚ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ।

LEAVE A REPLY

Please enter your comment!
Please enter your name here