ਪਠਾਨਕੋਟ: ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1.5 ਕਰੋੜ ਰੁਪਏ ਦੀ ਸਬਸਿਡੀ ਜਾਰੀ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੋਜਗਾਰ ਸਥਾਪਤ ਕਰਨ ਦੇ ਮੰਤਵ ਨਾਲ ਡੇਢ ਕਰੋੜ ਰੁਪਏ ਦੀੇ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਵੱਖ ਵੱਖ ਬੈਕਾਂ ਦੁਆਰਾ ਇਨ੍ਹਾਂ ਲਾਭਪਾਤਰੀਆਂ ਨੂੰ ਲਗਭਗ 12.62 ਕਰੋੜ ਰੁਪਏ ਦੇ ਕਰਜੇ ਉਪਲੱਬਧ ਹੋ ਜਾਣਗੇ।

Advertisements

ਖੇਤਰੀ ਦਫ਼ਤਰ ਪਠਾਨਕੋਟ ਵਿਖੇ 35 ਲਾਭਪਾਤਰੀਆਂ ਦੀ ਬਣਦੀ ਸਬਸਿਡੀ ਰਕਮ 3.50 ਲੱਖ ਰੁਪਏ ਪ੍ਰਾਪਤ ਹੋਈ ਹੈ ਜੋ ਕਿ ਇਕ ਹਫਤੇ ਦੇ ਅੰਦਰ ਅੰਦਰ ਬੈਂਕਾਂ ਨੂੰ ਭੇਜ ਦਿੱਤੀ ਜਾਵੇਗੀ। ਜਿਸ ਨਾਲ ਬੇਰੋਜਗਾਰ ਲਾਭਪਾਤਰੀ ਨੂੰ ਰੋਜਗਾਰ ਪ੍ਰਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਮਾਲੀ ਸਾਲ ਦੌਰਾਨ ਸ਼ੇਅਰ ਕੈਪੀਟਲ ਅਤੇ ਸਬਸਿਡੀ ਦੇ ਕੁੱਲ 792.53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜਲਦ 170 ਲੱਖ ਰੁਪਏ ਹੋਰ ਜਾਰੀ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜਾ ਧਾਰਕਾਂ ਦੇ 50,000 ਰੁਪਏ ਤੱਕ ਦੇ ਕਰਜੇ ਮਾਫ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ। ਚੇਅਰਮੈਨ ਸ੍ਰੀ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਇਸ ਤੋਂ ਇਲਾਵਾ ਹੋਰ ਵੱਖ ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜਾ ਮੁਹੱਈਆਂ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸ਼ਨ ਵੱਲੋਂ ਕਰਜੇ ਵੰਡਣ ਦੇ ਨਾਲ ਨਾਲ ਹੁਣ ਤੱਕ 811.46 ਲੱਖ ਰੁਪਏ ਕਰਜਿਆ ਦੀ ਵਸੂਲੀ ਵੀ ਕੀਤੀ ਗਈ ਹੈ।

ਉਨ੍ਹਾਂ  ਦੱਸਿਆ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਵਿੱਚ ਰਹਿੰਦੇ ਲੋਕਾ ਨੂੰ ਲਾਭ ਪਹੁਚਾਉਣ ਹਿੱਤ ਲਾਲ ਲਕੀਰ ਦੇ ਅੰਦਰ ਦੀ ਜਾਇਦਾਦ ਦੀ ਬਣਦੀ ਮਲਕੀਅਤ ਸੰਬੰਧੀ ਮਾਲ ਵਿਭਾਗ ਨੂੰ ਮਲਕੀਅਤ ਲੋਕਾਂ ਨੂੰ ਦੇਣ ਦੇ ਹੁਕਮ ਦਿੱਤੇ ਗਏ ਹਨ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆ ਨੂੰ ਜਮਾਨਤ ਦੇਣ ਵਿੱਚ ਕੋਈ ਵੀ ਮੁਸ਼ਕਿਲ ਨਹੀ ਆਵੇਗੀ।

LEAVE A REPLY

Please enter your comment!
Please enter your name here