ਜਿਲੇ ਵਿੱਚ 165 ਨਵੇਂ ਪਾਜੇਟਿਵ ਮਰੀਜ, 5 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2867 ਨਵੇ ਸੈਪਲ ਲਏ ਗਏ ਹਨ ਅਤੇ 2917 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 165 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 10720 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 353110  ਸੈਪਲ ਲਏ ਗਏ ਹਨ ਜਿਨਾ ਵਿੱਚੋ 337126 ਸੈਪਲ ਨੈਗਟਿਵ , 6925 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1401  ਹੈ ਜਦ ਕਿ 9434 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 421 ਹੈ ।  

Advertisements

ਜਿਲਾ ਹੁਸ਼ਿਆਰਪੁਰ ਦੇ 165 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 15 ਅਤੇ  150  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 5 ਮੌਤਾ ਹੋਈਆ ਹਨ (1) 65 ਸਾਲਾ ਔਰਤ   ਵਾਸੀ ਗੰੜਸੰਕਰ  ਦੀ ਮੌਤ ਨਿਜੀ ਹਸਪਤਾਲ ਜਲੰਧਰ    (2) 68 ਸਾਲਾ ਵਿਆਕਤੀ ਵਾਸੀ ਡਾਡਾ  ਦੀ ਮੌਤ ਐਮ ਐਚ ਜਲੰਧਰ   (3) 84  ਸਾਲਾ ਵਿਆਕਤੀ  ਵਾਸੀ ਸੁਤਿਹਰੀ ਖੁਰਦ   ਦੀ ਮੌਤ ਨਿਜੀ ਹਸਪਤਾਲ ਜਲੰਧਰ   (4) 56 ਔਰਤ ਵਾਸੀ ਰਾਮਪੁਰ ਝੰਜੋਵਾਲ ਦੀ ਮੌਤ ਰਜਿੰਦਰਾ ਹਸਪਤਾਲ ਪਟਿਆਲਾ (5) 60 ਸਾਲਾ ਔਰਤ ਵਾਸੀ ਡਡਿਆਲ ਪੋਸੀ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ  । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here