ਕਮਿਸ਼ਨਰੇਟ ਪੁਲਿਸ ਵਲੋਂ 735 ਵਿਅਕਤੀਆਂ ਨੂੰ ਮਾਸਕ ਨਾ ਪਾਉਣ ’ਤੇ 7.35 ਲੱਖ ਜੁਰਮਾਨਾ

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੇ ਵੱਧ ਰਹੇ ਕੇਸਾਂ ਕਰਕੇ ਪੁਲਿਸ ਵਲੋਂ ਪਹਿਲਾਂ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮਿਸ਼ਨ ਫ਼ਤਿਹ ਤਹਿਤ ਮੁਹਿੰਮ ਨੂੰ ਤੇਜ ਕਰਦਿਆਂ ਮਾਸਕ ਨਾ ਪਾਉਣ ਵਾਲੇ ਅਜਿਹੇ 735 ਵਿਅਕਤੀਆਂ ਦੇ ਚਲਾਨ ਕਰਕੇ 7.35 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਸ਼੍ਰੀ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਇੰਡੀਆ ਐਪੀਡੈਮਿਕ ਐਕਟ ਅਤੇ ਧਾਰਾ 188 ਅਧੀਨ ਦੋ ਐਫ.ਆਈ.ਆਰ.ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਦੌਰਾਨ ਚਾਰ ਵਾਹਨਾਂ ਨੂੰ ਜਬਤ ਕਰਨ ਤੋਂ ਇਲਾਵਾ 206 ਟਰੈਫਿਕ ਚਲਾਨ ਵੀ ਕੀਤੇ ਗਏ ਹਨ।

Advertisements

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਅਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਸਰਗਰਮ ਭੂਮਿਕਾ ਨਿਭਾਈ ਜਾ ਸਕਦੀ ਹੈ। ਸ਼੍ਰੀ ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰ ਪਹਿਨਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਇਕੱਠਾਂ ’ਤੇ ਬਹੁਤ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਆਰੰਭੀ ਜਾਵੇਗੀ।

LEAVE A REPLY

Please enter your comment!
Please enter your name here