7ਵਾਂ ਮੈਗਾ ਰੋਜ਼ਗਾਰ ਮੇਲਾ 22 ਅਪ੍ਰੈਲ ਤੋਂ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਪ੍ਰੈਲ-2021 ਦੋਰਾਨ 7ਵਾਂ ਮੈਗਾ ਰੋਜਗਾਰ ਮੇਲਾ ਲਗਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੀ ਸੰਯਮ ਅਗਰਵਾਲ ਆਈ.ਏ.ਐਸ. ਡਿਪਟੀ ਕਮਿਸ਼ਨਰ ਨੇ ਅੱਜ ਗੂਗਲ ਮੀਟ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲੇ ਮਿਤੀ 22-04-2021 ਤੋਂ ਲੈ ਕੇ 30-04-2021 ਦੇ ਵਿਚ ਘੱਟੋ-ਘੱਟ ਤਿੰਨ ਮੇਲੇ ਜਿਲ੍ਹਾ ਪਠਾਨਕੋਟ ਵਿਚ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਮੈਗਾ ਮੇਲਿਆਂ ਦੇ ਪ੍ਰੰਬਧ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਸ ਮੀਟਿੰਗ ਵਿਚ ਜਿਲ੍ਹੇ ਦੇ ਕਾਲਜਾਂ ਦੇ ਪਿ੍ਰੰਸੀਪਲਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Advertisements

ਉਨ੍ਹਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਇਹ 7ਵਾਂ ਮੈਗਾ ਰੋਜ਼ਗਾਰ ਮੇਲੇ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਨਾਲ ਤਾਲਮੇਲ ਸਥਾਪਿਤ ਕਰਕੇ ਮੈਗਾ ਮੇਲੇ ਨੂੰ ਸਫਲ ਬਣਾਉਣ ਲਈ ਉਨਾਂ ਦੀ ਸਹਾਇਤਾ ਕੀਤੀ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਪਣੇ ਅਪਣੇ ਵਿਭਾਗ ਰਾਹੀਂ ਪੰਜਾਬ ਸਰਕਾਰ ਦੇ ਬਣੇ ਪੋਰਟਲ www.pgrkam.com ‘ਤੇ ਵੱਧ ਤੋਂ ਵੱਧ ਜਾਬਸੀਕਰ ਰਜਿਸਟਰਡ ਕਰਾਏ ਜਾਣ ਤਾਂ ਜੋ ਵੱਧ ਤੋਂ ਵੱਧ ਬੇਰੋਜਗਾਰ ਇਨ੍ਹਾ ਮੈਗਾ ਮੇਲਿਆਂ ਦਾ ਲਾਭ ਉਠਾ ਸਕਣ ਕਿਉਂਕਿ ਹਰ ਤਰ੍ਹਾ ਦੀ ਜਾਬ ਪ੍ਰੋਫਾਈਲ ਪੋਰਟਲ ਤੇ ਅਪਲੋਡ ਕੀਤੀ ਜਾਣੀ ਹੈ।

LEAVE A REPLY

Please enter your comment!
Please enter your name here