ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ ਅਤੇ ਸਿਵਲ ਡਿਫੈਸ ਰਜਿੰਦਰ ਕ੍ਰਿਸ਼ਨ ਨੇ ਕੋਵਿਡ ਦੀ ਦੂਜੀ ਵੈਕਸੀਨ ਲਗਵਾਈ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਹੋਮਗਾਰਡਜ ਅਤੇ ਸਿਵਲ ਡਿਫੈਂਸ ਫਿਰੋਜ਼ਪੁਰ ਦੇ ਜ਼ਿਲ੍ਹਾ ਕਮਾਂਡਰ ਰਜਿੰਦਰ ਕ੍ਰਿਸ਼ਨ ਨੇ ਕੋਵਿਡ19 ਟੀਕਾਕਰਨ ਮੁਹਿੰਮ ਵਿੱਚ ਆਪਣਾ ਸਹਿਯੋਗ ਦਿੰਦੇ ਹੋਏ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਪਾਸੋਂ ਕੋਵਿਡ19 ਦੀ ਦੂਜੀ ਵੈਕਸੀਨ ਲਗਵਾਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਹੋਮ ਗਾਰਡਜ ਦੇ ਹੋਰਨਾ ਮੁਲਾਜ਼ਮਾਂ  ਵੱਲੋਂ ਵੀ ਕੋਰੋਨਾ ਵੈਕਸੀਨੇਸ਼ਨ ਕਰਵਾਇਆ ਜਾ ਚੁੱਕਾ ਹੈ।

Advertisements

ਇਸ ਦੌਰਾਨ ਉਨ੍ਹਾਂ ਹੋਰਨਾਂ ਫਰੰਟਲਾਈਨ ਵਰਕਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਇਸ ਟੀਕੇ ਦਾ ਕੋਈ ਵੀ ਸਾਇਡ ਇਫੈਕਟ ਨਹੀਂ ਹੈ ਤੇ ਜਿਸ ਨੂੰ ਵੀ ਸਿਹਤ ਵਿਭਾਗ ਵੱਲੋਂ ਮੈਸੈਜ ਆਉਂਦਾ ਹੈ ਉਹ ਮੈਸਜ ਵਿੱਚ ਦਿੱਤੇ ਨਿਸ਼ਿਚਤ ਸਥਾਨ ਤੇ ਸਮੇਂ ਤੇ ਪਹੁੰਚ ਕੇ ਟੀਕਾ ਜ਼ਰੂਰ ਲਗਵਾਉਣ ਤਾਂ ਜੋ ਕੋਵਿਡ19 ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਸਫਲਤਾ ਮਿਲ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਹਵਲਦਾਰ ਸ੍ਰੀ ਹਰੀਸ਼ ਕੁਮਾਰ ਨੇ ਵੀ ਵੈਕਸੀਨੇਸ਼ਨ ਕਰਵਾਈ।

LEAVE A REPLY

Please enter your comment!
Please enter your name here