ਧਾਰਮਿਕ ਸਥਾਨ, ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਰਾਤ 10 ਵਜੇ ਤੋਂ ਬਾਅਦ ਪੂਰਨ ਤੌਰ ਤੇ ਰਹਿਣਗੇ ਬੰਦ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਗੁਰਪਾਲ ਸਿੰਘ ਚਹਿਲ  ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਅਤੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਧਾਰਮਿਕ ਸਥਾਨਾਂ/ ਮੈਰਿਜ ਪੈਲੇਸ / ਹੋਟਲ / ਰੈਸਟੋਰੈਂਟ / ਬਾਰ / ਢਾਬੇ / ਮਾਲ / ਦੁਕਾਨਾਂ / ਫੂਡ ਪੁਆਇੰਟ ਆਦਿ ਥਾਵਾਂ ਤੇ ਰਾਤ 10 ਵਜੇਂ ਤੋਂ ਬਾਅਦ ਪੂਰਨ ਤੌਰ ਤੇ ਬੰਦ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਕਿਸੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਮਾਗਮਾਂ ਆਦਿ ਵਿੱਚ ਹੋਣ ਵਾਲੇ ਭਾਰੀ ਇਕੱਠ ਨੂੰ ਰੋਕਿਆ ਜਾ ਸਕੇ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਮਾਗਮਾਂ ਆਦਿ ਵਿੱਚ ਕੋਵਿਡ-19 ਤਹਿਤ ਜਾਰੀ ਹੋਈਆਂ ਹਦਾਇਤਾਂ ਅਤੇ ਦਫਤਰ ਦੇ ਪੱਤਰ ਨੂੰ ਦੀ ਲਗਾਤਾਰਤਾ ਅਨੁਸਾਰ ਇੰਨਡੋਰ 100 ਅਤੇ ਆਊਟਡੋਰ 200 ਵਿਅਕਤੀਆਂ ਤੋਂ ਵਧੇਰੇ ਇਕੱਠ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੋਵਿਡ-19 (ਕਰੋਨਾ ਵਾਇਰਸ) ਦੇ ਕੇਸਾਂ ਵਿੱਚ ਮੁੜ ਤੋਂ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ।

ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਜੇਕਰ ਕੋਈ ਵੀ ਮਾਸਕ ਤੋਂ ਬਗੈਰ ਘੁੰਮਦਾ ਪਾਇਆ ਗਿਆ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ ਅਤੇ ਕੋਵਿਡ19 ਦੀਆਂ ਹਦਾਇਤਾਂ ਅਤੇ ਨਿਯਮਾਂਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here