ਵਧੀਕ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਅਫ਼ਸਰ ਨੂੰ ‘ਸਰਟੀਫਿਕੇਟ ਆਫ਼ ਐਕਚੀਵਮੈਂਟ’ ਨਾਲ ਕੀਤਾ ਸਨਮਾਨਤ

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਵਲੋਂ ਅੱਜ ਨਵੇਂ ਬਣੇ ਵੋਟਰਾਂ ਦੇ ਸਪੈਸ਼ਲ ਕੈਂਪਾਂ ਦੌਰਾਨ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਈ-ਐਪਿਕ ਕਾਰਡ ਡਾਊਨਲੋਡ ਕਰਨ ਸਬੰਧੀ ਸੂਬੇ ਭਰ ਵਿੱਚ ਮਹਿਲਾ ਬੂਥ ਲੈਵਲ ਅਫ਼ਸਰਾਂ ਵਿਚੋਂ ਵਿਧਾਨ ਸਭਾ ਹਲਕਾ 037-ਜਲੰਧਰ ਕੈਂਟ ਦੇ ਪੋÇਲੰਗ ਬੂਥ ਨੰਬਰ 36 ਦੀ ਮਹਿਲਾ ਬੂਥ ਲੈਵਲ ਅਫ਼ਸਰ ਨਿੱਤੂ ਸ਼ਰਮਾ ਕੰਪਿਊਟਰ ਅਧਿਆਪਕ ਸਰਕਾਰੀ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਗੜ੍ਹਾ ਨੂੰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਈ-ਐਪਿਕ ਕਾਰਡ ਡਾਊਨਲੋਡ ਕਰਨ ਲਈ ਪਹਿਲਾ ਸਥਾਨ ਹਾਸਿਲ ਕਰਨ ’ਤੇ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਦੇ ਹਸਤਾਖਰਾਂ ਹੇਠ ਜਾਰੀ ਹੋਇਆ ਸਰਟੀਫਿਕੇਟ ਆਫ਼ ਐਕਚੀਵਮੈਂਟ ਅਤੇ 500 ਰੁਪਏ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ 6 ਅਤੇ 7 ਮਾਰਚ ਨੂੰ ਈ-ਐਪਿਕ ਕਾਰਡ ਡਾਊਨਲੋਡ ਕਰਨ ਸਬੰਧੀ ਮਹਿਲਾ ਬੂਥ ਲੈਵਲ ਅਫ਼ਸਰਾਂ ਨੂੰ ਸੂਬੇ ਭਰ ਵਿੱਚ ਸੱਦਾ ਦਿੱਤਾ ਗਿਆ ਸੀ ਕਿ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਈ-ਐਪਿਕ ਕਾਰਡ ਡਾਊਨਲੋਡ ਕਰਵਾਉਣ ਵਾਲੀ ਮਹਿਲਾ ਬੂਥ ਲੈਵਲ ਅਫ਼ਸਰ ਨੂੰ ਰਾਜ ਪੱਧਰ ’ਤੇ ਸਰਟੀਫਿਕੇਟ ਆਫ਼ ਐਕਚੀਵਮੈਂਟ ਅਤੇ 500 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂਆਂ ਦਾ ਇਨਾਮ 8 ਮਾਰਚ 2021 ਨੂੰ ਸ਼ਾਮ 4 ਵਜੇ ਫੇਸ ਬੁੱਕ ਲਾਈਵ ’ਤੇ ਕੀਤਾ ਗਿਆ ਜਿਸ ਵਿੱਚ ਮਹਿਲਾ ਬੂਥ ਲੈਵਲ ਅਫ਼ਸਰ ਨਿੱਤੂ ਸ਼ਰਮਾ ਨੇ ਜ਼ਿਲ੍ਹੇ ਭਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਕਾਮਯਾਬੀ ’ਤੇ ਨਿੱਤੂ ਸ਼ਰਮਾ ਨੂੰ ਵਧਾਈ ਦਿੰਦਿਆ ਭਵਿੱਖ ਵਿੱਚ ਹੋਰ ਵੀ ਲਗਨ ਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਲੋਕਤੰਤਰ ਵਿੱਚ ਭਾਗੀਦਾਰ ਬਣਾਉਣ ਲਈ ਵੋਟਰ ਵਜੋਂ ਰਜਿਸਟਰਡ ਹੋਣ ਲਈ ਪੇ੍ਰਰਿਤ ਕੀਤਾ ਜਾਵੇ ਤਾਂ ਜੋ ਹੇਠਲੇ ਪੱਧਰ ਤੱਕ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕੇ।

LEAVE A REPLY

Please enter your comment!
Please enter your name here