Sunday, October 11, 2026
Home Punjab ਡਿਪਟੀ ਕਮਿਸ਼ਨਰ ਘਨਸ਼ਿਆਮ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ ਕੀਤੀ ਤਾੜਨਾ

ਡਿਪਟੀ ਕਮਿਸ਼ਨਰ ਘਨਸ਼ਿਆਮ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ ਕੀਤੀ ਤਾੜਨਾ

ਜਲੰਧਰ ( ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਹੁਣ ਮਾਸਕ ਨਾ ਪਾਉਣ ਵਾਲੇ ਲੋਕਾਂ ਨੂੰ ਕੋਵਿਡ-19 ਦਾ ਟੈਸਟ ਕਰਵਾਉਣ ਦੇ ਨਾਲ 1000 ਰੁਪਏ ਜੁਰਮਾਨਾ ਵੀ ਭਰਨਾ ਪਵੇਗਾ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸਾਂਝੇ ਤੌਰ ’ਤੇ ਚਲਾਨ ਕੱਟਣ ਅਤੇ ਕੋਵਿਡ ਟੈਸਟ ਕਰਨ ਦੀ ਮੁਹਿੰਮ ਨੂੰ ਇਕੱਠਿਆ ਚਲਾਇਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੋਵਿਡ ਦੇ ਵੱਧ ਰਹੇ ਨਵੇਂ ਕੇਸਾਂ ਨੁੂੰ ਧਿਆਨ ਵਿੱਚ ਰੱਖਦਿਆਂ ਇਹ ਬਹੁਤ ਜਰੂਰੀ ਹੋ ਗਿਆ ਹੈ ਕਿ ਕੋਵਿਡ ਤੋਂ ਬਚਾਅ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਨਿਯਮਾਂ ਖਾਸ ਕਰਕੇ ਨਾ ਮਾਸਕ ਪਾਉਣ ਦੀ ਉਲੰਘਣਾ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਪੁਲਿਸ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ’ਤੇ ਨਾਕੇ ਲਗਾਏ ਜਾਣਗੇ।

Advertisements

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਾਸਕ ਨਹੀਂ ਪਾਉਣਗੇ ਉਨਾਂ ਨੂੰ ਕੋਵਿਡ-19 ਦਾ ਟੈਸਟ ਕਰਵਾਉਣ ਦੇ ਨਾਲ-ਨਾਲ ਜੁਰਮਾਨਾ ਵੀ ਭਰਨਾ ਪਵੇਗਾ। ਸ੍ਰੀ ਥੋਰੀ ਨੇ ਸਪਸ਼ਟ ਕਿਹਾ ਕਿ ਕਿ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨਾਲ ਹੀ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਜਿਹੜੇ ਲੋਕ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨਗੇ ਉਨਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਅੰਦਰ 100 ਅਤੇ ਬਾਹਰ 200 ਲੋਕਾਂ ਦੇ ਇਕੱਠਾਂ ’ਤੇ ਬਾਰੀਕੀ ਨਾਲ ਨਿਗ੍ਹਾ ਰੱਖਣ ਲਈ ਮਾਨੀਟਰ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਪ੍ਰੋਟੋਕਾਲ ਨੂੰ ਸਖ਼ਤੀ ਨਾਲ ਲਾਗੂ ਕਰਨ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here