ਹੁਸ਼ਿਆਰਪੁਰ ਵਿੱਚ 213 ਨਵੇ ਕੋਵਿਡ ਮਰੀਜ, 1768 ਐਕਟਿਵ, 4 ਦੀ ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਜਿਲੇ ਵਿੱਚ 2635 ਨਵੇ ਸੈਪਲ ਲਏ ਗਏ ਹਨ ਅਤੇ 2225 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 213 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 11441 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 361298 ਸੈਪਲ ਲਏ ਗਏ ਹਨ ਜਿਨਾ ਵਿੱਚੋ 345180 ਸੈਪਲ ਨੈਗਟਿਵ , 6338 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1 768  ਹੈ ਜਦ ਕਿ 9915 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 443 ਹੈ।

Advertisements

ਜਿਲਾ ਹੁਸ਼ਿਆਰਪੁਰ ਦੇ 213 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 13 ਅਤੇ  200  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 4 ਮੌਤਾ ਹੋਈਆ ਹਨ (1) 72  ਸਾਲਾ ਵਿਆਕਤੀ  ਵਾਸੀ ਬਕਾਪੁਰ   ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ (2) 62 ਸਾਲਾ ਔਰਤ ਵਾਸੀ ਬੱਸੀ ਮੁੱਦਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ    (3) 71  ਸਾਲਾ ਔਰਤ  ਵਾਸੀ ਬੁਲਵਾਲੀ  ਸਿਵਲ ਹਸਪਤਾਲ ਹੁਸ਼ਿਆਰਪੁਰ  (4) 43 ਸਾਲਾ ਵਿਆਕਤੀ ਵਾਸੀ ਭਾਗੇਵਾਲ ਲੁੱਦਾ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ਹੈ ।  ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here