ਜਲੰਧਰ: ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਕੋਵਿਡ ਸਬੰਧੀ ਹਦਾਇਤਾਂ ਨੂੰ ਹਲਕੇ ’ਚ ਨਾ ਲੈਣ ਦੀ ਕੀਤੀ ਅਪੀਲ

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਮੁਹਿੰਮ ਤੇਜ਼ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 1890 ਲੋਕਾਂ ਦੇ ਆਰ.ਟੀ.ਪੀ.ਸੀ.ਆਰ ਕੋਵਿਡ ਟੈਸਟ ਕੀਤੇ ਗਏ।

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਲੰਧਰ ਵਿਚ ਕੋਵਿਡ ਦੇ ਕੇਸਾਂ ਵਿੱਚ ਤੇਜੀ ਨਾਲ ਵਾਧਾ ਹੋ ਰਿਹਾ ਹੈ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਬਿਨਾਂ ਮਾਸਕ ਘੁੰਮਣ ਵਾਲੇ 1890 ਲੋਕਾਂ ਦੇ ਨੇੜਲੇ ਕੋਵਿਡ ਟੈਸਟਿੰਗ ਕੈਂਪਾਂ ਵਿੱਚ ਕੋਵਿਡ ਦੇ ਟੈਸਟ ਕਰਵਾਏ ਗਏ।

ਪੁਲਿਸ ਕਮਿਸ਼ਨਰ ਨੇ ਦੱਸਿਆ ਕ ਕੁਝ ਲੋਕਾਂ ਵਲੋਂ ਗੈਰ ਜਿੰਮੇਵਰਾਨਾ ਰਵੱਈਆ ਅਪਣਾਉਣ ਕਰਕੇ ਅਤੇ ਵਾਰ-ਵਾਰ ਮਾਸਕ ਪਾਉਣ ਦੀਆਂ ਅਪੀਲਾਂ ਕਰਨ ਦੇ ਬਾਵਜੂਦ ਵੀ ਮਾਸਕ ਨਾ ਪਾਉਣ ਕਰਕੇ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਸਬੰਧੀ ਹਦਾਇਤਾਂ ਦੀ ਉਲੰਘਣਾ ਨਾ ਕਰਨ ਅਤੇ ਮਹਾਂਮਾਰੀ ਦੀ ਨਵੀਂ ਲਹਿਰ ਤੋਂ ਬੱਚਣ ਲਈ ਐਸ.ਐਮ.ਐਸ. (ਸਮਾਜਿਕ ਦੂਰੀ, ਮਾਸਕ ਅਤੇ ਸੈਨੀਟਾਈਜੇਸ਼ਨ) ਦੇ ਨਿਯਮ ਨੂੰ ਆਪਣੀ ਜਿੰਦਗੀ ਵਿੱਚ ਅਪਣਾਉਣ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਚੌਕਸ ਰਹਿੰਦਿਆਂ ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਕੇ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਸ ਦੀ ਕੜੀ ਨੂੰ ਤੋੜਨ ਲਈ ਤੁਰੰਤ ਕੋਵਿਡ ਵੈਕਸੀਨ ਲਗਵਾਉਣ। ਸ੍ਰੀ ਭੁੱਲਰ ਨੇ ਇਹ ਵੀ ਦੁਹਰਾਇਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਜਾਣਬੁਝ ਕੇ ਉਲੰਘਣਾ ਕਰਨ ਵਾਲਿਆਂ ਜਿਨਾ ਨੂੰ ਸਮਾਜ ਦੀ ਕੋਈ ਫਿਕਰ ਨਹੀਂ ਹੈ ਨਾਲ ਆਉਣ ਵਾਲੇ ਦਿਨਾਂ ਵਿੱਚ ਸ਼ਖਤੀ ਨਾਲ ਨਿਪਟਿਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਰਾਤ ਦਾ ਕਰਫ਼ਿਊ ਸ਼ਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਪੈਟਰੋÇਲੰਗ ਪਾਰਟੀਆਂ ਵਲੋਂ ਵੱਖ-ਵੱਖ ਖੇਤਰਾਂ ਵਿੱਚ ਗਸ਼ਤ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here