
ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਯੂਥ ਕੁਆਰਡੀਨੇਟਰ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਡ ਟਿੱਬੀ ਖੁਰਦ ਵਿਖੇ ਦਸਮੇਸ਼ ਯੂਥ ਕਲੱਬ ਵੱਲੋਂ ਬਲਾਕ ਪੱਧਰੀ ਯੂਥ ਸੰਸਦ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ ਐੱਨ.ਵਾਈ ਵੀ ਜਗਜੀਤ ਸਿੰਘ ਹੁੰਦਲ ਅਤੇ ਬਲਵਿੰਦਰ ਸਿੰਘ ਵਿੱਚ ਪਹੁੰਚੇ।

ਇਸ ਮੌਕੇ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਕਲੱਬ ਮੈਂਬਰ ਨਸੀਬ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਅਤੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਵਿਚਾਰ ਪੇਸ ਕੀਤੇ ਗਏ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਆਉਣ ਵਾਲਾ ਭਵਿੱਖ ਹਨ ਜੋ ਦੇਸ਼ ਨੂੰ ਤਰੱਕੀ ਦੀਆ ਰਾਹਾਂ ਤੇ ਅੱਗੇ ਲੈ ਕੇ ਜਾਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਅਤੇ ਸਮਾਜ ਸੇਵਾ ਵੱਲ ਧਿਆਨ ਦੇਣ।
ਇਸ ਮੌਕੇ ਸਾਬਕਾ ਸਰਪੰਚ ਇੰਦਰਜੀਤ ਸਿੰਘ, ਕਲੱਬ ਮੈਂਬਰ ਅਮ੍ਰਿਤ, ਕਰਨ, ਰਣਜੀਤ, ਬਲਜਿੰਦਰ, ਸੋਨੂੰ, ਨਸੀਬ ਸਿੰਘ, ਗੁਰਵਿੰਦਰ ਸਿੰਘ, ਅੰਗਰੇਜ਼ ਸਿੰਘ ਅਤੇ ਬਲਦੇਵ ਸਿੰਘ ਸਮੇਤ ਪਿੰਡ ਵਾਸੀ ਮੌਜੂਦ ਸਨ।












