ਪਠਾਨਕੋਟ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਬ-ਜੇਲ੍ਹ ਵਿਖੇ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਲਗਾਇਆ ਸੈਮੀਨਾਰ

ਪਠਾਨਕੋਟ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਮਿਤੀ 23.03.2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਕਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਹੀਦ ਭਗਤ, ਸੁਖਦੇਵ ਥਾਪਰ ਅਤੇ ਰਾਜਗੁਰੂ ਦਾ ਸਹੀਦੀ ਦਿਵਸ ਮਣਾਇਆ ਗਿਆ ਅਤੇ ਨਾਲ ਹੀ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਇਆ ਗਿਆ ।

Advertisements

ਇਸ ਮੋਕੇ ਸੁਲਖਣ ਸਿੰਘ (ਰਿਟੇਨਰ ਲਾਇਰਜ), ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਹਵਾਲਾਤੀਆਂ/ਕੈਦੀਆਂ ਨੂੰ ਉਨਾਂ ਦੇ ਰਾਇਟਸ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਮੁੱਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਕਿ ਕੌਣ-ਕੌਣ ਵਿਅਕਤੀ ਮੁੱਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ । ਉਨਾਂ ਨੇ ਦੱਸਿਆ ਕਿ ਜੇਲ ਵਿੱਚ ਬੰਦ ਹਵਾਲਾਤੀ/ਕੈਦੀ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਮੁੱਫਤ ਵਕੀਲ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਕਿਸੇ ਵੀ ਤਰ੍ਹਾ ਦਾ ਖਰਚਾ ਨਹੀਂ ਹੁੰਦਾ ਸਾਰਾ ਖਰਚਾ ਇਸ ਅਥਾਰਟੀ ਵਲੋਂ ਕੀਤਾ ਜਾਂਦਾ ਹੈ । ਇਸ ਮੋਕੇ ਤੇ ਸ੍ਰੀ ਜੀਵਨ ਠਾਕੁਰ, ਜੇਲ੍ਹ ਸੁਪਰਡੈਂਟ ਵੀ ਹਾਜਰ ਸਨ ।

LEAVE A REPLY

Please enter your comment!
Please enter your name here